40 new corona positive : ਜਿਲ੍ਹਾ ਅੰਮ੍ਰਿਤਸਰ ਵਿਖੇ ਕੋਰੋਨਾ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅੱਜ ਜਿਲ੍ਹਾ ਅੰਮ੍ਰਿਤਸਰ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ 40 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ। ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਜਿਲ੍ਹੇ ਵਿਚ 1926 ਤਕ ਪੁੱਜ ਗਈ ਹੈ। 1321 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਤੇ ਐਕਟਿਵ ਮਰੀਜ਼ਾਂ ਦੀ ਗਿਣਤੀ 500 ਹੈ। ਕੋਰੋਨਾ ਕਾਰਨ ਅੰਮ੍ਰਿਤਸਰ ਵਿਖੇ ਹੁਣ ਤਕ 80 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਵਿਚ ਕੋਰੋਨਾ ਦੇ 96 ਮਾਮਲੇ ਸਾਹਮਣੇ ਆਏ ਤੇ 26 ਮਰੀਜ਼ ਅਜਿਹੇ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਪਿਛਲੇ 24 ਘੰਟਿਆਂ ਦਰਮਿਆਨ ਪੂਰੇ ਦੇਸ਼ ਵਿਚ ਕੋਰੋਨਾ ਦੇ 57117 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਗਿਣਤੀ 1695988 ਤਕ ਪੁੱਜ ਗਈ ਹੈ।36,569 ਲੋਕ ਇਸ ਬੀਮਾਰੀ ਨੂੰ ਮਾਤ ਦੇ ਚੁੱਕੇ ਹਨ। 764 ਲੋਕਾਂ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਬੀਤੇ ਕਲ ਕੋਰੋਨਾਵਾਇਰਸ ਦੇ 665 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 16 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 386 ਹੋ ਗਈ ਹੈ।
ਸ਼ੁਕਰਵਾਰ ਨੂੰ 665 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 248 ਅਤੇ ਪਟਿਆਲਾ ਤੋਂ 136 ਸਾਹਮਣੇ ਆਏ ਹਨ।225 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ ਤੋਂ 3, ਬਰਨਾਲਾ ਅਤੇ ਪਟਿਆਲਾ ਤੋਂ ਦੋ-ਦੋ, ਲੁਧਿਆਣਾ ਤੋਂ 6 ਅਤੇ ਜਲੰਧਰ ‘ਤੇ ਕਪੂਰਥਲਾ ਤੋਂ ਇੱਕ ਇੱਕ ਦੀ ਮੌਤ ਹੋਈ ਹੈ। ਸੂਬੇ ‘ਚ ਕੁੱਲ 582573 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 16119 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10734 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4999 ਲੋਕ ਐਕਟਿਵ ਮਰੀਜ਼ ਹਨ।