Chief attendant of Gurdwara : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ। ਦਿਨ-ਬ-ਦਿਨ ਇਸ ਦੇ ਮਾਮਲਿਆਂ ਦੇ ਨਾਲ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ। ਹੁਣ ਕੋਰੋਨਾ ਨਾਲ ਕਪੂਰਥਲਾ ਦੇ ਇਤਿਹਾਸਿਕ ਗੁਰੂਦੁਆਰਾ ਸ੍ਰੀ ਟਾਹਲੀ ਸਾਹਿਬ (ਪਾਤਸ਼ਾਹੀ ਛੇਵੀਂ) ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਯਾ ਸਿੰਘ ਜੀ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਵੀ ਜਾਨ ਲੈ ਲਈ ਹੈ।
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਸੰਤ ਦਇਆ ਸਿੰਘ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ‘ਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਵੇਂਟੀਲੇਟਰ ਉਤੇ ਰੱਖਿਆ ਗਿਆ ਸੀ। ਬੀਤੇ ਦਿਨ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀ ਐਮ ਸੀ ਰੈਫਰ ਕੀਤਾ ਗਿਆ ਸੀ, ਜਿਥੇ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਸੰਤ ਦਾਇਆ ਸਿੰਘ ਪਿਛਲੇ ਕਾਫ਼ੀ ਸਮੇਂ ਤੋ ਸਾਹ ਦੀ ਬਿਮਾਰੀ ਤੋਂ ਵੀ ਪੀੜ੍ਹਤ ਸੀ। ਇਸ ਦੇ ਨਾਲ ਹੀ ਹੁਣ ਕਪੂਰਥਲਾ ਜ਼ਿਲੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 11 ਹੋ ਹਈ ਹੈ। ਦੱਸ ਦੇਈਏ ਕਿ ਸੰਤ ਦਾਇਆ ਸਿੰਘ ਦੀ ਰਿਪੋਰਟ ਪੋਜਟਿਵ ਆਉਣ ਤੋ ਬਾਅਦ ਗੁਰੂਦੁਆਰਾ ਸ੍ਰੀ ਟਾਹਲੀ ਸਾਹਿਬ ਤੋਂ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਵੀ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਬੀਤੇ ਦਿਨ 4 ਲੇਕਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ।