Eighty three new corona : ਕੋਰੋਨਾ ਦਾ ਕਹਿਰ ਜਲੰਧਰ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 83 ਮਾਮਲੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਇਥੇ ਕੋਰੋਨਾ ਪੀੜ੍ਹਤਾਂ ਦੀ ਗਿਣਤੀ 2497 ਹੋ ਗਈ ਹੈ। ਜ਼ਿਲ੍ਹੇ ਵਿਚ ਵਧਦੇ ਮਾਮਲਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਕੋਰੋਨਾ ਨਾਲ ਜਲੰਧਰ ਵਿਚ 56 ਮੌਤਾਂ ਹੋ ਚੁੱਕੀਆਂ ਹਨ, ਜਦਕਿ 1700 ਤੋਂ ਵੱਧ ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਸਾਹਮਣੇ ਆਏ ਕੋਰੋਨਾ ਦੇ ਮਾਮਲਿਆਂ ਵਿਚ ਬੈਂਕ ਆਫ ਇੰਡੀਆ ਦੀ ਮੇਨ ਬ੍ਰਾਂਚ ਦੇ ਮੈਨੇਜਰ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ 10 ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਬੀਤੇ ਦਿਨ ਜ਼ਿਲ੍ਹੇ ਵਿਚ ਕੋਰੋਨਾ ਨਾਲ ਜ਼ਿਲ੍ਹੇ ਵਿਚ 6 ਮੌਤਾਂ ਹੋਈਆਂ ਸਨ, ਜਿਨ੍ਹਾਂ ਵਿਚ ਮਕਸੂਦਾਂ ਦਾ 60 ਸਾਲਾ ਵਿਅਕਤੀ, ਦੁਰਗਾ ਕਾਲੋਨੀ ਤੋਂ 66 ਸਾਲਾ ਔਰਤ, ਸਰਾਏ ਖਾਸ ਨਿਵਾਸੀ 53 ਸਾਲਾ ਸੁਰਿੰਦਰ ਕੁਮਾਰ, 60 ਸਾਲਾ ਮਹਿੰਦਰ ਕੌਰ, ਅਤੇ ਇਸ ਤੋਂ ਇਲਾਵਾ 48 ਸਾਲਾ ਤੇ 46 ਸਾਲਾ ਵਿਅਕਤੀ ਦੀ ਮੌਤ ਅੰਮ੍ਰਿਤਸਰ ਦੇ ਹਸਪਤਾਲ ਵਿਚ ਹੋਈ।
ਉਥੇ ਹੀ ਬੀਤੇ ਦਿਨ 820 ਲੋਕਾਂ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ 493 ਹੋਰ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿਚ ਕੋਰੋਨਾ ਦੇ ਸਭ ਤੋਂ ਮਾਮਲੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਜ਼ਿਲ੍ਹੇ ਤੋਂ ਹੀ ਸਾਹਮਣਏ ਆ ਰਹੇ ਹਨ। ਇਨ੍ਹਾਂ ਵਿਚ ਲੁਧਿਆਣਾ ਤੋਂ ਬਾਅਦ ਜਲੰਧਰ ਕੋਰੋਨਾ ਦੇ ਮਾਮਲਿਆਂ ਵਿਚ ਦੂਜੇ ਨੰਬਰ ‘ਤੇ ਹੈ। ਜਲੰਧਰ ਵਿਚ ਕੋਰੋਨਾ ਦੇ ਵਧ ਰਹੇ ਮਾਮਲੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ।