Jalandhar administration has appealed : ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਤੇ ਵੀ ਭ੍ਰਿਸ਼ਟਾਚਾਰ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਲੋਕਾਂ ਨੂੰ ਪਾਦਰਸ਼ਨੀ ਪ੍ਰਸ਼ਾਸਨ ਦੇਣ ਲਈ ਉਨ੍ਹਾਂ ਨੇ ਐਤਵਾਰ ਨੂੰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦੇਣ ਲਈ ਵਿਜੀਲੈਂਸ ਵਿਭਾਗ ਦੇ ਹੈਲਪਲਾਈਨ ਨੰਬਰ 1800-1800-1000 ‘ਤੇ ਸ਼ਿਕਾਇਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਏਡੀਸੀ, ਐਸਡੀਐਮ, ਜ਼ਿਲ੍ਹਾ ਰੈਵੇਨਿਊ ਅਧਿਕਾਰੀ, ਆਰਟੀਈ ਸਬ-ਰਜਸਿਟਰਟਾਰ ਦਫਤਰਾਂ ਤੋਂ ਇਲਾਵਾ ਸੇਵਾ ਕੇਂਦਰ ਅਤੇ ਖਰੀਦ ਕੇਂਦਰਾਂ ਵਿਚ ਸਾਈਨ ਬੋਰਡ ਲਗਾਏ ਜਾ ਚੁੱਕੇ ਨਹ।
ਹੁਣ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ ਨਿੱਜੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ-19 ਦੌਰਾਨ ਸਰੀਰਕ ਦੂਰਾ ਤੋਂ ਇਲਾਵਾ ਸਵੱਛਤਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਡੀਸੀ ਨੇ ਕਿਹਾ ਕਿ ਸਾਵਧਾਨੀਆਂ ਵਰਤ ਕੇ ਕੋਰੋਨਾ ‘ਤੇ ਫਤਿਹ ਹਾਸਿਲ ਕੀਤੀ ਜਾ ਸਕੀਦ ਹੈ। ਇਸ ਦੇ ਲਈ ਲੋਕਾਂ ਦੇ ਸਹਿਯੋਗ ਸਹਿਤ ਕੋਸ਼ਿਸ਼ ਕੀਤੇ ਜਾਣ ਦੀ ਲੋੜ ਹੈ। ਦੱਸਣਯੋਗ ਹੈ ਕਿ ਡੀਸੀ ਘਣਸ਼ਿਆਮ ਥੋਰੀ ਵੱਲੋਂ ਪਟਵਾਰੀਆਂ ਨੂੰ ਹਿਦਾਇਤਾਂ ਜਾਰੀ ਕਰਨ ਤੋਂ ਬਾਅਦ ਪਹਿਲੀ ਵਾਰ ਜ਼ਮੀਨਾ ਦੀ ਇੰਤਕਾਲ ਲਈ ਸਾਰੀਆਂ ਅਰਜ਼ੀਆਂ ਦੀਆਂ ਪੈਂਡੇਂਸੀ ਕਲੀਅਰ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੀ ਪੈਂਡੈਂਸੀ ਦੀ ਮਾਨੀਟਰਿੰਗ ਵੀ ਕੀਤੀ ਜਾ ਰਹੀ ਹੈ।ਇਥੇ ਵੀ ਪਹਿਲ ਦੇ ਆਧਾਰ ‘ਤੇ ਪੈਂਡੈਂਸੀ ਕਲੀਅਰ ਕੀਤੀ ਜਾਵੇਗੀ।