The captain termed : ਪੰਜਾਬ ਵਿਚ ਜ਼ਹਿਰਲੀ ਸ਼ਰਾਬ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ। ਆਮ ਆਦਮੀ ਪਾਰਟੀ ਵੀ ਕੈਪਟਨ ਸਰਕਾਰ ‘ਤੇ ਹਮਲਾਵਰ ਹੋ ਗਈ ਹੈ। ਆਪ ਨੇ ਪੰਜਾਬ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਕੇਜਰੀਵਾਲ ਨੇ ਸੀ. ਬੀ.ਆਈ. ਤੋਂ ਜਾਂਚ ਦੀ ਮੰਗ ਕੀਤੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਖਰੀਆਂ-ਖੋਟੀਆਂ ਸੁਣਾਈਆਂ।
ਕੈਪਟਨ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਆਪਣੇ ਕੰਮ ਨਾਲ ਕੰਮ ਰੱਖਣ। ਬਹੁਤ ਸਾਰੀਆਂ ਮੌਤਾਂ ਹੋ ਗਈਆਂ ਹਨ ਇਸ ‘ਤੇ ਤੁਸੀਂ ਸਿਆਸੀ ਲਾਭ ਕਮਾਉਣਾ ਚਾਹੁੰਦੇ ਹੋ। ਕੀ ਤੁਹਾਨੂੰ ਕੋਈ ਸ਼ਰਮ ਹੈ? ਕੈਪਟਨ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਚ ਬੁਰੀ ਤਰ੍ਹਾਂ ਹਾਰ ਚੁੱਕੀ ਆਮ ਆਦਮੀ ਪਾਰਟੀ ਨੂੰ ਫਿਰ ਤੋਂ ਪੈਰਾਂ ‘ਤੇ ਖੜ੍ਹਾ ਕਰਨ ਲਈ ਇਸ ਤਰ੍ਹਾਂ ਦੀ ਗੱਲ ਕਰ ਰਹੇ ਹਨ। ਕੇਜਰੀਵਾਲ ਇਸ ਦੁਖਦ ਮਾਮਲੇ ‘ਤੇ ਸਿਆਸੀ ਰੋਟੀਆਂ ਨਾ ਸੇਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਥਾਨਕ ਪੁਲਿਸ ਵਲੋਂ ਕੁਝ ਮਹੀਨਿਆਂ ਦੌਰਾਨ ਨਾਜਾਇਜ਼ ਸ਼ਰਾਬ ਦਾ ਕੋਈ ਵੀ ਕੇਸ ਹੱਲ ਨਹੀਂ ਕੀਤਾ ਗਿਆ ਇਸ ‘ਤੇ ਕੈਪਟਨ ਨੇ ਕਿਹਾ ਕਿ ਕੇਜਰੀਵਾਲ ਫਿਜ਼ੂਲ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 22ਅਪ੍ਰੈਲ ਨੂੰ ਖੰਨਾ ‘ਚ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕੀਤੇ ਜਾਣ ਦਾ ਹਵਾਲਾ ਦਿੱਤਾ। ਕੈਪਟਨ ਨੇ ਕਿਹਾ ਕਿ ਪੁਲਿਸ ਕਾਰਵਾਈ ਕਰ ਰਹੀ ਹੈ ਤੇ ਕਾਫੀ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਕੇਜਰੀਵਾਲ ਵਲੋਂ ਸੀ. ਬੀ. ਆਈ. ਜਾਂਚ ਦੀ ਮੰਗ ਸਿਆਸੀ ਡਰਾਮੇਬਾਜ਼ੀ ਤੋਂ ਇਲਾਵਾ ਹੋਰ ਕੁਝ ਨਹੀਂ। ਕੈਪਟਨ ਨੇ ਕਿਹਾ ਕਿ ਕਾਂਟ੍ਰੈਕਟ ਕੀਲਿੰਗ ਦੇ ਮਾਮਲੇ ਵਿਚ ਸੀ. ਬੀ. ਆਈ. ਨੂੰ ਜਾਂਚ ਸੌਂਪੇ ਜਾਣ ਦੇ ਬਾਵਜੂਦ ਇਹ ਪੰਜਾਬ ਪੁਲਿਸ ਹੀ ਸੀ ਜਿਸ ਨੇ ਇਸ ਨੂੰ ਹੱਲ ਕੀਤਾ। ਇਥੋਂ ਤਕ ਕਿ ਬੇਦਅਬੀ ਮਾਮਲਿਆਂ ਵਿਚ ਵੀ ਸੀ. ਬੀ. ਆਈ. ਅਸਫਲ ਰਹੀ ਹੈ ਤੇ ਇਹ ਪੰਜਾਬ ਪੁਲਿਸ ਹੀ ਹੈ ਜੋ ਮਾਮਲਿਆਂ ਦੇ ਤੱਥਾਂ ਨੂੰ ਸਾਹਮਣੇ ਲਿਆ ਰਹੀ ਹੈ।