ludhiana aam aadmi party came out on the road to protest : ਆਮ-ਆਦਮੀ ਵਰਕਰਾਂ ਨੇ ਬੀਤੇ ਦਿਨ ਸੜਕਾਂ ‘ਤੇ ਉਤਰ ਕੇ ਕੀਤਾ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ।ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਝੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ।
ਆਪ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਤਰਨਤਾਰਨ, ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 86 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ,ਜਿਸ ਨਾਲ ਕਈ ਲੋਕਾਂ ਦੇ ਘਰ ਉਜੜ ਗਏ ਕਈ ਔਰਤਾਂ ਵਿਧਵਾ ਹੋ ਗਈਆਂ।
ਪਰ ਅਜੇ ਤਕ ਸਰਕਾਰ ਨੇ ਉਸ ਇਲਾਕੇ ਦੀ ਕੋਈ ਸਾਰ ਨਹੀਂ ਲਈ ਅਤੇ ਨਾ ਹੀ ਕੋਈ ਪਾਰਟੀ ਨੁਮਾਇੰਦਾ ਉੱਥੇ ਪਹੁੰਚਿਆ।ਉਨ੍ਹਾਂ ਇਹ ਵੀ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁਝ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਮੂਰਖ ਬਣਾਇਆ ਜਾ ਰਿਹਾ ਹੈ।ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਪੰਜਾਬ ‘ਚ ਵੱਧ ਰਹੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਲੈ ਕੇ ਉਹ ਸਮੇਂ ਸਮੇਂ ‘ਤੇ ਆਵਾਜ਼ ਉਠਾਉਂਦੇ ਆ ਰਹੇ ਹਨ।ਸਰਕਾਰ ਸਾਹਮਣੇ ਇਸ ਮਾਮਲੇ ਸਬੰਧੀ ਕਈ ਵਾਰ ਲਿਆਂਦਾ ਗਿਆ ਪਰ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਮਾਮਲੇ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ।ਆਪ ਵਿਧਾਇਕ ਦਾ ਕਹਿਣਾ ਹੈ ਕਿ ਨਜਾਇਜ਼ ਸ਼ਰਾਬ ਵੇਚਣ ਵਾਲੇ ਸੌਦਾਗਰ ਅਜੇ ਵੀ ਪ੍ਰਸ਼ਾਸਨ ਦੀ ਨਜ਼ਰਾਂ ਤੋਂ ਦੂਰ ਹਨ ਅਜਿਹੇ ਗੁਨਾਹਗਾਰ ਅਜੇ ਵੀ ਬਚੇ ਹੋਏ ਹਨ।ਇਸ ਸਭ ਲਈ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ।ਇਸ ਮੌਕੇ ਪਾਰਟੀ ਨੇਤਾ ਮੁਕੇਸ਼ ਜੁਨੇਜਾ, ਵਿਸ਼ਵਮੀਤ ਸਿੰਘ,ਸਰਜੀਵਨ ਲੱਕੀ,ਹਰਮੀਤ ਸਿੰਘ, ਬਾਬੂ ਸਿੰਘ ਆਦਿ ਹਾਜ਼ਰ ਸਨ।