veternery university test corona samples: ਲੁਧਿਆਣਾ ‘ਚ ਵੱਧ ਰਹੇ ਖਤਰਨਾਕ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਇਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਸ਼ਹਿਰ ‘ਚ ਸਥਿਤ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ‘ਚ ਵੀ ਕੋਰੋਨਾ ਦੀ ਜਾਂਚ ਕੀਤੀ ਜਾਵੇਗੀ। ਇਸ ਨੂੰ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ) ਵੱਲੋਂ ਮਨਜੂਰੀ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਥੋ ਦੀ ਲੈਬ ‘ਚ ਕੋਰੋਨਾ ਦੇ ਸੈਂਪਲ ਟੈਸਟ ਕੀਤੇ ਜਾਣਗੇ।
ਇਸ ਸਬੰਧੀ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਡਾ. ਜਤਿੰਦਰ ਸਿੰਘ ਪਾਲ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸ਼ੁਰੂਆਤ ‘ਚ 20 ਵਿਗਿਆਨਿਕਾਂ ਅਤੇ ਲੈਬ ਸਟਾਫ ਦੀ ਟੀਮ 2 ਸ਼ਿਫਟਾਂ ‘ਚ ਕੰਮ ਕਰੇਗੀ ਅਤੇ ਸ਼ੁਰੂ ‘ਚ 100 ਤੋਂ 250 ਸੈਂਪਲਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ 1000 ਸੈਪਲਾਂ ਦੀ ਜਾਂਚ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਪੀੜਤ ਮਾਮਲਿਆਂ ਦੀ ਗਿਣਤੀ 3517 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ।