ludhiana lawyer thrown in canal with audi ropar : ਲੁਧਿਆਣਾ ਜ਼ਿਲੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਇੱਕ ਵਕੀਲ ਨੂੰ ਕਾਰ ਸਮੇਤ ਕਾਰ ‘ਚ ਸੁੱਟ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣਾ ਆਇਆ ਹੈ।ਜਾਣਕਾਰੀ ਮੁਤਾਬਕ ਪੁਲਸ ਨੇ 2ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸਣਯੋਗ ਹੈ ਕਿ ਕੁਲਬੀਰ ਸਿੰਘ ਚੰਡੀਗੜ੍ਹ ਸੈਕਟਰ-18’ਚ ਸਥਿਤ 559ਨੰ. ਕੋਠੀ ਨੂੰ ਲੈ ਕੇ ਖਰੜ ਅਦਾਲਤ ‘ਚ ਕੇਸ ਚਲ ਰਿਹਾ ਸੀ।ਐੱਸ.ਐੱਸ.ਪੀ. ਅਖਿਲ ਚੌਧਰੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਗੁਰਜੰਟ ਸਿੰਘ ਵਾਸੀ ਡੇਰਾਬੱਸੀ ਨੇ ਉਸਦੇ ਭਰਾ ਕੁਲਬੀਰ ਸਿੰਘ ਦੇ ਲਾਪਤਾ ਹੋਣ ਸਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ ਸੀ।ਪੁਲਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਭਰਾ ਇਨਕਮ ਟੈਕਸ ਵਕੀਲ ਸੀ।ਉਹ ਬੀਤੀ 31 ਜੁਲਾਈ ਨੂੰ ਆਪਣੇ ਪਰਿਵਾਰ ਨੂੰ ਇਹ ਕਹਿ ਕੇ ਘਰੋਂ ਬਾਹਰ ਗਿਆ ਕਿ ਕੋਠੀ ਦੇ ਸਬੰਧ ‘ਚ ਮੋਰਿੰਡਾ ਜਾ ਰਿਹਾ ਹੈ।ਉਸ ਨੂੰ ਮਿਲਣ ਗੁਰਮੇਲ ਸਿੰਘ ਅਤੇ ਰਾਜਵਿੰਦਰ ਸਿੰਘ ਨਾਮਕ ਦੋ ਸ਼ਖਸ ਆਏ ਸਨ ਉਸ ਤੋਂ ਬਾਅਦ ਉਨ੍ਹਾਂ ਦੀ ਕੋਈ ਸੂਹ ਨਹੀਂ ਮਿਲੀ।ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਉਕਤ ਦੋਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਸ਼ੀਆਂ ਨੇ ਆਪਣਾ ਜ਼ੁਰਮ ਕਬੂਲ ਲਿਆ ਹੈ।ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।