Possibility of locust : ਟਿੱਡੀ ਦਲ ਦੇ ਸੰਭਾਵਿਤ ਹਮਲੇ ਕਾਰਨ ਫਿਰੋਜ਼ਪੁਰ ਸ਼ਹਿਰ ਨੂੰ ਪਹਿਲਾਂ ਹੀ ਰੈੱਡ ਜ਼ੋਨ ਐਲਾਨਿਆ ਗਿਆ ਹੈ। ਹੁਣ ਮੋਗਾ, ਤਰਨਤਾਰਨ, ਜਲੰਧਰ ਤੇ ਕਪੂਰਥਲਾ ਨੂੰ ਵੀ ਟਿੱਡੀ ਦਲ ਦਾ ਹਮਲਾ ਹੋਣ ਦਾ ਸੰਭਾਵਿਤ ਜਿਲ੍ਹਾ ਐਲਾਨ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਖੇਤੀ ਵਿਗਿਆਨ ਕੇਂਦਰ ਤੇ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਤਾਲਮੇਲ ਰੱਖਣ ਲਈ ਕਿਹਾ ਹੈ। ਖੇਤੀਬਾੜੀ ਵਿਭਾਗ ਵਲੋਂ ਮਾਕਡ੍ਰਿਲ ਤਹਿਤ ਦਰੱਖਤਾਂ ‘ਤੇ ਸਪਰੇਅ ਕਰਰਵਾਇਆ ਗਿਆ। ਜਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ ਦੀਆਂ ਟੀਮਾਂ ਦਾ ਵ੍ਹਟਸਐਪ ਗਰੁੱਪ ਵੀ ਬਣਾਇਆ ਗਿਆ ਹੈ ਜਿਸ ‘ਤੇ ਜਾਣਕਾਰੀ ਅਪਡੇਟ ਹੋਵੇਗੀ।
ਮੁੱਖ ਖੇਤੀਬਾੜੀ ਅਧਿਕਾਰੀ ਡਾ. ਨਾਜਰ ਸਿੰਘ ਨੇ ਦੱਸਿਆ ਕਿ ਟਿੱਡੀ ਦਲ ਲਈ ਫਾਇਰ ਬ੍ਰਿਗੇਡ ਤੋਂ ਸਪਰੇਅ ਕਰਨ ਦੀ ਲੋੜ ਪੈ ਸਕਦੀ ਹੈ। ਇਸ ਲਈ ਪਾਣੀ ਦੀ ਵਾਧੂ ਲੋੜ ਪਵੇਗੀ। ਫਾਇਰ ਬ੍ਰਿਗੇਡ ਦੀਆਂ ਪਾਣੀ ਦੀਆਂ ਟੈਂਕੀਆਂ ਨੂੰ ਭਰ ਕੇ ਰੱਖਿਆ ਜਾਵੇ। ਟਿੱਡੀ ਦਲ ਦੇ ਹਮਲੇ ਬਾਰੇ ਜਿਲ੍ਹਾ ਪ੍ਰਸ਼ਾਸਨ ਖੇਤੀਬਾੜੀ ਤੇ ਹੋਰ ਸਮਾਜਿਕ ਵਿਭਾਗਾਂ ਨੂੰ ਸਮੇਂ ‘ਤੇ ਸੂਚਿਤ ਕਰਕੇ ਸਪਰੇਅ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ।