AAP leaders arrested : ਮੰਗਲਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਤੁਰ ਗਈ। ਆਪ ਦੇ ਸਾਰੇ MLA ਤੇ MP ਮੁੱਲਾਂਪੁਰ ਸਥਿਤ ਸੀ.ਐੱਮ. ਦਾ ਘੇਰਾਓ ਕਰਨ ਜਾ ਰਹੇ ਸਨ। ਇਸੇ ਦੌਰਾਨ ਮੋਹਾਲੀ ਪੁਲਿਸ ਨੇ ਉਨ੍ਹਾਂ ਨੂੰ ਮੁੱਲਾਂਪੁਰ ਬੈਰੀਅਰ ‘ਚ ਹੀ ਰੋਕ ਲਿਆ ਤੇ ਬਾਅਦ ਵਿਚ ਉਨ੍ਹਾਂ ਨੂੰ ਬੱਸ ਵਿਚ ਭਰਕੇ ਫੇਜ਼ ਇਕ ਮੋਹਾਲੀ ਸਥਿਤ ਥਾਣੇ ਵਿਖੇ ਲੈ ਗਈ।
ਪੁਲਿਸ ਵਲੋਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨੇਤਾਵਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀ. ਬੀ. ਆਈ.ਤੋਂ ਜਾਂਚ ਹੋਣੀਚਾਹੀਦੀ ਹੈ ਤਾਂ ਜੋ ਇਸ ਮਾਮਲੇ ‘ਚ ਸ਼ਾਮਲ ਲੋਕਾਂ ਦਾ ਖੁਲਾਸਾ ਹੋ ਸਕੇ। ਮਾਫੀਆ ਪੂਰੇ ਯੋਜਨਾਬੱਧ ਢੰਗ ਨਾਲ ਇਹ ਕਾਰੋਬਾਰ ਚਲਾ ਰਿਹਾ ਹੈ। ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤ ਮਾਮਲੇ ਵਿਚ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਨਿਊ ਚੰਡੀਗੜ੍ਹ ਸਥਿਤ ਸੀ. ਐੱਮ. ਦੇ ਘਰ ਨੂੰ ਘੇਰਨ ਦਾ ਫੈਸਲਾ ਲਿਆਸੀ।
ਮੁੱਲਾਂਪੁਰ ਦੇ ਬਾਰਡਰ ‘ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੇ ਨੇਤਾ ਪ੍ਰਦਰਸ਼ਨ ਕਰਦੇ ਹੋਏ ਆਏ ਉਨ੍ਹਾਂ ਨੂੰ ਬਾਰਡਰ ‘ਤੇ ਹੀ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਬੈਰੀਅਰ ‘ਤੇ ਪੁਲਿਸ ਤੇ ਆਪ ਨੇਤਾਵਾਂ ਵਿਚ ਬਹਿਸਬਾਜ਼ੀ ਵੀ ਹੋਈ। ਇਸ ਤੋਂ ਬਾਅਦ ਨੇਤਾਵਾਂ ਨੇ ਉਥੇ ਬੈਠ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਕਹਿਣਾਸੀ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਸੱਤਾ ਵਿਚ ਆਏ ਸਨ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰ ਅਜਿਹਾ ਕੁਝ ਨਹੀਂ ਹੋਇਆ। 2 ਦਿਨਾਂ ਵਿਚ ਲਗਭਗ 100 ਦੇ ਨੇੜੇ ਵਿਅਕਤੀ ਮਾਰੇ ਜਾ ਚੁੱਕੇ ਹਨ ਪਰ ਮੁੱਖ ਮੰਤਰੀ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।