Sunny Deol’s letter : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੂਬੇ ਦੇ ਮਾਝਾ ਖੇਤਰ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਪੂਰਾ ਦੇਸ਼ ਦੁਖੀ ਅਤੇ ਹੈਰਾਨ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਦੁਖਾਂਤ ‘ਚ 119 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਪੰਜਾਬ ‘ਚ ਸੁਰੱਖਿਆ ਏਜੰਸੀਆਂ ਆਪਣੀ ਕਾਰਵਾਈ ‘ਚ ਪੂਰੀ ਤਰ੍ਹਾਂ ਅਸਫਲ ਹੋਈਆਂ ਹਨ।
ਸੰਨੀ ਦਿਓਲ ਨੇ ਕਿਹਾ ਕਿ ਕੁਝ ਸ਼ਰਾਰਤੀ ਨੇਤਾਵਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸ ਸਾਰੇ ਕੰਮ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਨਾਜਾਇਜ਼ ਸ਼ਰਾਬ ਮਾਫ਼ੀਆ ਦਾ ਸਰਗਨਾ ਬਟਾਲਾ ਵਿਚ ਲੰਮੇ ਸਮੇਂ ਤੋਂ ਸਰਗਰਮ ਹੈ। ਇਸ ਲਈ ਕੁਝ ਅਧਿਕਾਰੀਆਂ ਜਾਂ ਆਗੂਆਂ ਦੀ ਸ਼ਹਿ ਤੋਂ ਬਿਨਾਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨਾ ਸੰਭਵ ਨਹੀਂ ਹੋ ਸਕਦਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪਿਛਲੇ ਸਾਲ ਵੀ ਬਟਾਲਾ ਨਗਰ ਵਿਖੇ ਸਥਿਤ ਨਾਜਾਇਜ਼ ਪਟਾਕਾ ਫੈਕਟਰੀ ਵਿਚ ਵਿਸਫੋਟ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਸੀ।
ਸੰਸਦ ਮੈਂਬਰ ਸੰਨੀ ਦਿਓਲ ਨੇ ਕਿਹਾ ਕਿ ਕੈਪਟਨ ਸਾਹਿਬ ਤੁਸੀਂ ਜੋ ਜਾਂਚ ਦੇ ਹੁਕਮ ਦਿੱਤੇ ਹਨ, ਉਹ ਮੁੱਦੇ ਤੋਂ ਧਿਆਨ ਭਟਕਾਉਣ ਤੋਂ ਵੱਧ ਕੁਝ ਵੀ ਨਹੀਂ। ਜਦੋਂ ਤਕ ਵਿਸਥਾਰ ਵਿਚ ਜਾਂਚ ਨਹੀਂ ਹੁੰਦੀ, ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਨਹੀਂ ਹੋ ਸਕਦੀ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਕਿ ਜਾਂਚ ਦੇ ਹੁਕਮ ਸਖਤੀ ਨਾਲ ਲਾਗੂ ਕਰਵਾਏ ਜਾਣ ਤਾਂ ਜੋ ਇਸ ਘਿਨਾਉਣੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਦਿੱਤੀ ਜਾ ਸਕੇ ਤੇ ਹੋਰਨਾਂ ਨੂੰ ਵੀ ਇਸ ਤੋਂ ਸਬਕ ਮਿਲ ਸਕੇ।