dc private hospitals corona: ਲੁਧਿਆਣਾ ‘ਚ ਬੇਕਾਬੂ ਹੋਏ ਕੋਰੋਨਾਵਾਇਰਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਡਾਕਟਰਾਂ ਨੂੰ ਜਿੱਥੇ ਉਨ੍ਹਾਂ ਦੀ ਚੁੱਕੀ ਸਹੁੰ ਚੇਤੇ ਕਰਵਾਈ, ਉੱਥੇ ਹੀ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ‘ਚ ਵੱਡੀ ਚਿਤਾਵਨੀ ਵੀ ਦਿੱਤੀ। ਜਾਣਕਾਰੀ ਮੁਤਾਬਕ ਵੀਡੀਓ ਸਾਂਝੀ ਕਰਦੇ ਹੋਏ ਡੀ.ਸੀ ਨੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਮੁਸ਼ਕਿਲ ਅਤੇ ਜੰਗ ਵਾਲੀ ਸਥਿਤੀ ‘ਚ ਲੋਕਾਂ ਦੀ ਸੇਵਾ ਕਰੋ। ਡਿਗਰੀ ਪੂਰੀ ਹੋਣ ‘ਤੇ ਡਾਕਟਰਾਂ ਨੇ ਜੋ ਸਹੁੰ ਚੁੱਕੀ ਹੈ ਕਿ ਹੁਣ ਉਸ ਦਾ ਅਸਲੀ ਸਮਾਂ ਆ ਗਿਆ ਹੈ ਕਿ ਅਸੀਂ ਲੋਕਾਂ ਦੀ ਸੇਵਾ ਕਰੀਏ।
ਦੱਸ ਦੇਈਏ ਕਿ ਬੀਤੇ ਦਿਨ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਪੁਲਿਸ ਲਾਈਨ ‘ਚ 50 ਤੋਂ ਜ਼ਿਆਦਾ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਨੇ ਹਰ ਹਸਪਤਾਲ ਨੂੰ ਕੋਵਿਡ ਮਰੀਜ਼ਾਂ ਦੇ ਲਈ ਬੈੱਡ ਮੁਹੱਈਆ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਹ ਇਸ ਕੰਮ ‘ਚ ਆਨਾਕਾਨੀ ਕਰਨਗੇ ਤਾਂ ਸਰਕਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਰੂਰੀ ਕਦਮ ਚੁੱਕੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਵੈਸੇ ਤਾਂ ਡਾਕਟਰ 365 ਦਿਨ ਹੀ ਸੇਵਾ ਕਰਦੇ ਹਨ ਪਰ ਮਹਾਮਾਰੀ ਦੇ ਸਮੇਂ ਦੌਰਾਨ ਦੁੱਗਣੀ ਜ਼ਿੰਮੇਵਾਰੀ ਬਣ ਗਈ ਹੈ। ਹੁਣ ਸਾਨੂੰ ਇਸ ਗੱਲ ਦਾ ਅਹਿਸਾਸ ਹੋਵੇਗਾ ਕਿ ਜੋ ਲੋਕ ਅੱਜ ਮੁਸ਼ਕਿਲ ਦੀ ਘੜੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਲੋਕਾਂ ਦੁਆਰਾ ਦਿੱਤੇ ਗਏ ਟੈਕਸ ਦੇ ਕਾਰਨ ਹੀ ਅਸੀਂ ਆਪਣੀ ਡਿਗਰੀ ਪੂਰੀ ਕੀਤੀ ਹੈ।