Sex racket youth corona positive: ਲੁਧਿਆਣਾ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦ ਇੱਥੇ ਦੇਹ-ਵਪਾਰ ਅੱਡੇ ਤੇ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ। ਦਰਅਸਲ ਇਸ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਸਿਹਤ ਵਿਭਾਗ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਤਾਂ ਇਕ ਵਿਦੇਸ਼ੀ ਕੁੜੀ ਅਤੇ ਇਕ ਲੁਧਿਆਣਾ ਨਿਵਾਸੀ ਦੋਸ਼ੀ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲੀ। ਇਸ ਸਬੰਧੀ ਥਾਣਾ ਮੁਖੀ ਵਰੁਣਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦੋਸ਼ੀਆਂ ਨੂੰ ਪੁਲਿਸ ਹਿਰਾਸਤ ‘ਚ ਇਕਾਂਸਵਾਸ ‘ਚ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ‘ਚ ਅਮੀਰਜ਼ਾਦਿਆਂ ਨੂੰ ਗੋਰੀ ਚਮੜੀ ਦਾ ਖੁਆਬ ਦਿਖਾ ਕੇ ਦਿੱਲੀ ਸਮੇਤ ਵਿਦੇਸ਼ਾਂ ਤੋਂ ਕੁੜੀ ਲਿਆ ਕੇ ਸ਼ਹਿਰ ‘ਚ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਸੀ। ਇਸ ਸਬੰਧੀ ਥਾਣਾ ਸ਼ਿਮਲਾਪੁਰੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਛਾਪਾ ਮਾਰਿਆ ਤਾਂ 4 ਵਿਦੇਸ਼ੀ ਕੁੜੀਆਂ ਸਮੇਤ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਫਿਲਹਾਲ ਇਸ ਗਿਰੋਹ ਦਾ ਮੁਖੀ ਫਰਾਰ ਦੱਸਿਆ ਜਾ ਰਿਹਾ ਹੈ।