Punjab Police registered 197 : ਅੰਮ੍ਰਿਤਸਰ : ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿਚ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਨਾਜਾਇਜ਼ ਸ਼ਰਾਬ ਮਾਫੀਆ ਖਿਲਾਫ ਆਪਣੀ ਸੂਬਾ ਪੱਧਰੀ ਮੁਹਿੰਮ ਦੇ ਚੱਲਦਿਆਂ 197 ਹੋਰ ਨਵੇਂ ਕੇਸਾਂ ਅਤੇ 135 ਹੋਰ ਗ੍ਰਿਫਤਾਰੀਆਂ ਕੀਤੀਆਂ। ਇਸ ਦੇ ਨਾਲ ਹੀ ਇਸਮ ਮਾਮਲੇ ਵਿਚ ਮੁੱਖ ਮੁਲਜ਼ਮ ਰਾਜੀਵ ਜੋਸ਼ੀ ਦੀ ਮਿਲਰ ਗੰਜ, ਲੁਧਿਆਣਾ ਸਥਿਤ ਦੁਕਾਨ/ਗੋਦਾਮ ਤੋਂ ਕੁੱਲ 284 ਡਰੱਮ ਮੀਥੇਨੌਲ ਜ਼ਬਤ ਕੀਤੇ ਗਏ ਹਨ, ਜਿਸ ਨੇ ਤਿੰਨ ਡਰੱਮ ਸ਼ਰਾਬ ਤਸਕਰਾਂ ਨੂੰ ਵੇਚੇ ਸਨ। ਇਸੇ ਕਰਕੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਇਹ ਦੁਖਾਂਤ ਵਾਪਰਿਆ। ਦੱਸਣਯੋਗ ਹੈ ਕਿ ਇਸ ਦੁਖਾਂਤ ਵਿਚ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਸ ਮਾਮਲੇ ਦੀ ਤੇਜੀ ਨਾਲ ਪੜਤਾਲ ਮੁਕੰਮਲ ਕਰਨ ਲਈ ਦੋ ਵਿਸ਼ੇਸ਼ ਪੜਤਾਲੀਆਂ ਟੀਮਾਂ (ਐਸਆਈਟੀ) ਗਠਿਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਪੁਲਿਸ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਦਿਆਂ 1528 ਨਾਜਾਇਜ ਸ਼ਰਾਬ, 7450 ਕਿਲੋਗ੍ਰਾਮ ਲਾਹਣ ਅਤੇ 962 ਲੀਟਰ ਤਸਕਰੀ ਕੀਤੀ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕੁੱਲ ਦਰਜ ਕੀਤੇ ਗਏ 197 ਮਾਮਲਿਆਂ ਵਿੱਚ 11 ਦੇਸੀ ਦਾਰੂ ਦੀਆਂ ਭੱਠੀਆਂ ਵੀ ਭੱਠੀਆਂ ਫੜੀਆਂ ਗਈਆਂ ਹਨ। ਅੰਮਿ੍ਰਤਸਰ ਪੁਲਿਸ ਨੇ ਸੀਨੀਅਰ ਅਧਿਕਾਰੀਆਂ ਦੁਆਰਾ ਨਿਗਰਾਨੀ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ’ਚ ਕੁੱਲ 1489 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 1034 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਕੁੱਲ 29,422 ਲੀਟਰ ਨਾਜਾਇਜ਼ ਸ਼ਰਾਬ, 12,599 ਲੀਟਰ ਸ਼ਰਾਬ ਅਤੇ 5,82,406 ਕਿਲੋਗ੍ਰਾਮ ਲਾਹਣ ਸਮੇਤ 20,960 ਲੀਟਰ ਅਲਕੋਹਲ / ਸਪਿਰਿਟ ਬਰਾਮਦ ਕੀਤੀ ਗਈ ਹੈ ਅਤੇ 73 ਚਲਦੀਆਂ ਦੇਸੀ ਦਾਰੂ ਦੀਆਂ ਭੱਠੀਆਂ ਫੜੀਆਂ ਗਈਆਂ ਹਨ।