unidentified persons attacked : ਜਿਲ੍ਹਾ ਤਰਨਤਾਰਨ ਵਿਖੇ ਅੱਜ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬਿਜਲੀ ਬੋਰਡ ਦੇ ਜੇ. ਈ. ‘ਤੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਝ ਲੱਗਦਾ ਹੈ ਕਿ ਮੁਲਜ਼ਮਾਂ ਦੇ ਹੌਸਲੇ ਬੁਲੰਦ ਹੋਏ ਪਏ ਹਨ ਅਤੇ ਉਨ੍ਹਾਂ ਦੇ ਮਨ ਵਿਚ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਇਹ ਹਾਦਸਾ ਤਰਨਤਾਰਨ ਵਿਖੇ ਅੱਜ ਉਦੋਂ ਵਾਪਰਿਆ ਹੈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਪਰਿਵਾਰਾਂ ਨੂੰ ਮਿਲਣ ਆਏ ਹੋਏ ਸਨ ਅਤੇ ਉਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਸਨ।
ਇੰਨੀ ਸਖਤ ਸੁਰੱਖਿਆ ਹੋਣ ਦੇ ਬਾਵਜੂਦ ਕੁਝ ਵਿਅਕਤੀਆਂ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸਰਹਾਲੀ ਨੇੜੇ ਨੈਸ਼ਨਲ ਹਾਈਵੇ 54 ‘ਤੇ ਜੇ. ਈ. ਸ਼ਿੰਦਾ ਸਿੰਘ ਮੋਟਰਸਾਈਕਲ ‘ਤੇ ਡਿਊਟੀ ਲਈ ਜਾ ਰਹੇ ਸਨ ਕਿ ਕੁਝ ਅਣਪਛਾਤੇ ਵਿਅਕਤੀ ਜਿਹੜੇ ਕਿ ਕਾਰ ਵਿਚ ਸਵਾਰ ਸਨ, ਨੇ ਗੋਲੀਆਂਮਾਰ ਦਿੱਤੀਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੂਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।