ludhiana corona positive case: ਲੁਧਿਆਣਾ ‘ਚ ਕੋਰੋਨਾ ਵਾਇਰਸ ਕਾਰਨ ਸਥਿਤੀ ਦਿਨ-ਬ-ਦਿਨ ਬੇਕਾਬੂ ਹੁੰਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਭਾਵ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚੋਂ 296 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚੋਂ ਅੱਜ ਕਾਂਗਰਸ ਐੱਮ.ਐੱਲ.ਏ ਸੰਜੈ ਤਲਵਾੜ ਸਮੇਤ ਉਨ੍ਹਾਂ ਦੀ ਪਤਨੀ, ਦੋਵਾਂ ਬੇਟਿਆਂ ਅਤੇ ਭਰਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਵੀਰਵਾਰ ਨੂੰ ਜ਼ਿਲ੍ਹੇ ‘ਚੋਂ 226 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ‘ਚ 209 ਲੁਧਿਆਣਾ ਦੇ ਅਤੇ ਬਾਕੀ 17 ਹੋਰ ਜ਼ਿਲ੍ਹਿਆਂ ਤੋਂ ਹਨ। ਇਸ ਤੋਂ ਬਾਅਦ ਕੋਰੋਨਾ ਪੀੜਤਾਂ ਦਾ ਅੰਕੜਾ 4385 ਤੱਕ ਪਹੁੰਚ ਚੁੱਕਿਆ ਹੈ ਜਦਕਿ 138 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਵੀਰਵਾਰ ਤੱਕ ਲੁਧਿਆਣਾ ‘ਚੋਂ ਕੁੱਲ 68602 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 66231 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 61304 ਸੈਂਪਲ ਨੈਗੇਟਿਵ ਆਏ ਹਨ ਜਦਕਿ 2371 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਹਾਲੇ ਪੈਂਡਿੰਗ ਹੈ।ਇਹ ਵੀ ਦੱਸ ਦੇਈਏ ਕਿ ਹੁਣ ਤੱਕ 23970 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ 4674 ਵਿਅਕਤੀ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ।