lebanon pm agrees to: ਲੇਬਨਾਨ: ਵਿਸ਼ਾਲ ਜਨਤਕ ਰੋਹ ਦੇ ਵਿਚਕਾਰ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਇੱਕ ਚੋਣ ਸੰਬੰਧੀ ਬਿੱਲ ਪੇਸ਼ ਕਰਨ ਦਾ ਐਲਾਨ ਕਰਨਾ ਪਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਤਭੇਦ ਭੁੱਲਣ ਅਤੇ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਹਸਨ ਦਿਆਬ ਨੇ ਕਿਹਾ, “ਮੈਂ ਦੋ ਮਹੀਨਿਆਂ ਲਈ ਅਹੁਦਾ ਸੰਭਾਲਣ ਲਈ ਤਿਆਰ ਹਾਂ। ਇਸ ਸਮੇਂ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਾ ਹਾਂ, ਕੇ ਢਾਂਚਾਗਤ ਸੁਧਾਰਾਂ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ।” ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਨਾਰਾਜ਼ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਸ਼ਹੀਦ ਚੌਕ ‘ਤੇ ਇਕੱਠੇ ਹੋਏ ਲੋਕਾਂ ਦੀ ਭੀੜ ਨੇ ਸੁਰੱਖਿਆ ਬਲਾਂ ਨਾਲ ਝੜਪ ਕੀਤੀ। ਗੁੱਸੇ ਵਿੱਚ ਆਏ ਲੋਕਾਂ ਨੇ ਸੰਸਦ ਦੇ ਬਾਹਰ ਡੇਰਾ ਲਾ ਲਿਆ ਅਤੇ ਰਾਹ ਨੂੰ ਘੇਰ ਲਿਆ। ਬਾਅਦ ‘ਚ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਜਾ ਰਹੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨਾਲ ਹੋਈ ਝੜਪ ਵਿੱਚ ਘੱਟੋ ਘੱਟ ਚਾਰ ਲੋਕ ਜ਼ਖਮੀ ਹੋਏ ਹਨ। ਪ੍ਰਦਰਸ਼ਨ ਕਰਨ ਵਾਲੇ ਵਰਕਰਾਂ ਨੇ ਵਿਰੋਧ ਦੀ ਨਿਸ਼ਾਨੀ ਵਜੋਂ ਲੀਡਰਾਂ ਦੇ ਪੁਤਲੇ ਫਾਂਸੀ ਤੇ ਲੱਟਕਾਏ, ਜਿਨ੍ਹਾਂ ਦੀ ਲਾਪ੍ਰਵਾਹੀ ਅਤੇ ਭ੍ਰਿਸ਼ਟਾਚਾਰ ਕਾਰਨ ਲੇਬਨਾਨ ਵਿੱਚ ਭਿਆਨਕ ਸਥਿਤੀ ਪੈਦਾ ਹੋਈ। ਭ੍ਰਿਸ਼ਟ ਅਤੇ ਲਾਪ੍ਰਵਾਹ ਨੇਤਾਵਾਂ ਖਿਲਾਫ ਲੋਕਾਂ ਦੇ ਗੁੱਸੇ ਦਾ ਪਤਾ ਲਗਾਇਆ ਜਾ ਸਕਦਾ ਹੈ। ਇੱਕ ਬੈਨਰ ‘ਤੇ ਵੀ ਲਿਖਿਆ ਹੋਇਆ ਸੀ, ਜਿਸ ਵਿੱਚ “ਅਸਤੀਫ਼ਾ ਦੇਣ ਜਾਂ ਫਾਂਸੀ” ਦੀ ਮੰਗ ਕੀਤੀ ਗਈ ਸੀ। ਬੇਰੂਤ ਦੇ ਰਾਜਪਾਲ ਦੇ ਅਨੁਸਾਰ ਧਮਾਕੇ ਨਾਲ ਲੇਬਨਾਨ ਨੂੰ 10-15 ਬਿਲੀਅਨ ਡਾਲਰ ਦਾ ਨੁਕਸਾਨ ਹੋਣ ਦੀ ਉਮੀਦ ਹੈ। ਇਸ ਤੋਂ ਧਮਾਕੇ ਦੀ ਤੀਬਰਤਾ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ, ਲੱਗਭਗ 6200 ਇਮਾਰਤਾਂ ਢਹਿ ਗਈਆਂ ਹਨ। ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਬੇਘਰ ਹੋਣਾ ਪਿਆ। ਮੰਗਲਵਾਰ ਨੂੰ ਹੋਏ ਧਮਾਕੇ ਵਿੱਚ ਹੁਣ ਤੱਕ 160 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 5000 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਰਸਾਇਣਕ ਭੰਡਾਰ ਬਿਨਾਂ ਕਿਸੇ ਸੁਰੱਖਿਆ ਦੇ ਛੇ ਸਾਲ ਪੋਰਟ ਤੇ ਰਿਹਾ।