Women died in Jalandhar : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥਏ 39 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ 3016 ਤੱਕ ਪਹੁੰਚ ਗਿਆ ਹੈ ਉਥੇ ਹੀ ਮਰਨ ਵਾਲਿਆਂ ਦੀ ਗਿਣਤੀ 77 ਹੋ ਗਈ ਹੈ। ਦੱਸਣਯੋਗ ਹੈ ਕਿ ਅੱਜ ਸਾਹਮਣੇ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਵਿਚ ਸਿਵਲ ਸਰਜਨ ਦਫਤਰ ਦਾ ਇਕ ਦਰਜਾ ਚਾਰ ਮੁਲਾਜ਼ਮ ਵੀ ਸ਼ਾਮਲ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਗੁਰੂ ਨਾਨਕ ਪੁਰਾ ਨਿਵਾਸੀ 52 ਸਾਲਾ ਔਰਤ ਦੀ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਦੱਸਣਯੋਗ ਬੀਤੇ ਦਿਨ ਵੀ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਸੀ। ਅਤੇ ਜ਼ਿਲ੍ਹਾ ਟੀਕਾਕਰਣ ਅਧਿਕਾਰੀ, ਸੀਆਈਏ ਸਟਾਫ ਦੇ ਛੇ ਮੁਲਾਜ਼ਮਾਂ ਤੇ ਪਟਵਾਰੀ ਸਣੇ 74 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ ਅਤੇ 75 ਲੋਕਾਂ ਨੂੰ ਠੀਕ ਹੋਣ ‘ਤੇ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਛੁਟੀ ਦੇ ਕੇ ਘਰ ਵਿਚ ਹੀ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ।
ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚੋਂ ਹੁਣ ਤੱਕ ਕੋਰੋਨਾ ਦੇ 50,006 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 45,760 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ਵਿਚੋਂ 2107 ਲੋਕ ਡਿਸਚਾਰਜ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਅਜੇ ਵੀ 794 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਤੇ ਕੋਵਿਡ ਕੇਅਰ ਸੈਂਟਰਾਂ ਵਿਚ ਇਲਾਜ ਚੱਲ ਰਿਹਾ ਹੈ।