Kerala Rains: ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਦੇ ਵਿਚਕਾਰ ਐਤਵਾਰ ਨੂੰ ਦਿਨ ਭਰ ਭਾਰੀ ਬਾਰਿਸ਼ ਜਾਰੀ ਰਹੀ। ਰਾਜ ਦੇ ਹੇਠਲੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ । ਇਸ ਦੇ ਨਾਲ ਹੀ ਇਡੁਕੀ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 43 ਹੋ ਗਈ ਹੈ। ਮਲਬੇ ਵਿਚੋਂ 17 ਹੋਰ ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਨੇ ਕੇਰਲ ਦੇ ਕਸਰਗੌਡ, ਕਨੂਰ, ਵਾਯਨਾਡ, ਕੋਝਿਕੋਡ, ਮਲੱਪੂਰਮ ਅਤੇ ਅਲਾਪੂਝਾ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਰੈੱਡ ਅਲਰਟ ਦੀ ਚੇਤਾਵਨੀ ਜਾਰੀ ਕਰਦਿਆਂ ਆਈਐਮਡੀ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਇਨ੍ਹਾਂ ਜ਼ਿਲ੍ਹਿਆਂ ਵਿੱਚ 20 ਸੈਮੀ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਅਧਿਕਾਰੀਆਂ ਨੇ ਦੱਸਿਆ ਕਿ ਅਲਪੂਝਾ ਦੇ ਉੱਤਰ ਵਿੱਚ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ 20 ਸੈਮੀ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਕੇਰਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਉੱਥੇ ਹੀ ਰਾਜਮਾਲਾ ਦੇ ਨੇੜੇ ਪੇਟੀਮੂਡੀ ਵਿੱਚ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ ਤੋਂ ਬਾਅਦ ਐਤਵਾਰ ਨੂੰ 17 ਹੋਰ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ । ਵੱਖ-ਵੱਖ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਿਲ ਹੈ।
ਅਧਿਕਾਰੀਆਂ ਨੇ ਕਿਹਾ ਕਿ ਪੇਟੀਮੂਡੀ ਵਿੱਚ ਮੌਸਮ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਬਾਵਜੂਦ ਐਨਡੀਆਰਐਫ, ਫਾਇਰਫਾਈਟਰਾਂ ਅਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਜ਼ਮੀਨ ਖਿਸਕਣ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੀਆਂ ਲਾਸ਼ਾਂ ਵਾਪਸ ਲੈਣ ਲਈ ਬਚਾਅ ਕਾਰਜ ਜਾਰੀ ਹਨ । ਅਧਿਕਾਰੀਆਂ ਨੇ ਕਿਹਾ ਕਿ ਪੇਟੀਮੂਡੀ ਵਿੱਚ 12 ਲੋਕਾਂ ਨੂੰ ਬਚਾਇਆ ਗਿਆ, 43 ਲਾਸ਼ਾਂ ਮਿਲੀਆਂ ਹਨ । ਇਸ ਦੌਰਾਨ ਲਗਾਤਾਰ ਹੋ ਰਹੀ ਬਾਰਿਸ਼, ਜ਼ਮੀਨ ਖਿਸਕਣ ਅਤੇ ਦਰਿਆਵਾਂ ਦੇ ਨਦੀਆਂ ਦੇ ਬੰਦ ਹੋਣ ਕਾਰਨ ਕੇਂਦਰੀ ਕੇਰਲਾ ਵਿੱਚ ਦਰਿਆਵਾਂ ਦਾ ਪਾਣੀ ਪੱਧਰ ਵਧਿਆ ਹੈ, ਜਿਸ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ।