Rajinder Singh Badheri : ਸੂਬੇ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਬਹੁਤ ਵਧ ਰਿਹਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਤੇ ਚੰਡੀਗੜ੍ਹ ਵਿਚ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜੋ ਕਿ ਗਲਤ ਹੈ। ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ ਵੀ ਹਨ ਨੇ ਪ੍ਰੈੱਸ ਬਿਆਨ ਰਾਹੀਂ ਅਪੀਲ ਕੀਤੀ ਹੈ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਤੇ ਚੰਡੀਗੜ੍ਹ ਵਿਚ ਰੋਸ ਮੁਜ਼ਾਹਰੇ ਤੇ ਧਰਨੇ ਬੰਦ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਧਰਨਿਆਂ ਤੇ ਮੁਜ਼ਾਹਰਿਆਂ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ ਤਸਵੀਰਾਂ ਖਿਚਵਾਉਣ ਲਈ ਆਗੂ ਮੂੰਹ ਅਤੇ ਨੱਕ ਤੋਂ ਮਾਸਕ ਵੀ ਹਟਾ ਲੈਂਦੇ ਹਨ ਜਿਸ ਕਰਕੇ ਪੱਤਰਕਾਰਾਂ ਅਤੇ ਫੋਟੋਗ੍ਰਾਫਰਾਂ ਨੂੰ ਵੀ ਕੋਰੋਨਾ ਗ੍ਰਸਤ ਹੋਣ ਦਾ ਖਤਰਾ ਵੱਧ ਜਾਂਦਾ ਹੈ। ਅਤੇ ਅਜਿਹਾ ਹੋ ਵੀ ਚੁੱਕਾ ਹੈ। ਲੋਕ-ਤੰਤਰ ਦਾ ਚੌਥਾ ਥੰਮ੍ਹ ਜਨਸੰਚਾਰ ਮਾਧਿਅਮ ਦੀਆਂ ਕਈ ਹਸਤੀਆਂ ਵੀ ਕੋਰੋਨਾ ਨਾਲ ਇੰਫੈਕਟਿਡ ਹੋ ਚੁੱਕੀਆਂ ਹਨ। ਪੱਤਰਕਾਰਾਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ ਜਾਗਰੂਕ ਕਰਨ ਲਈ ਆਪਣੀ ਜਾਨ ਜੋਖਿਮ ਵਿਚ ਪਾ ਕੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਇਆ ਜਾ ਰਿਹਾ ਹੈ।
ਬਡਹੇੜੀ ਨੇ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਵੀ.ਪੀ.ਸਿੰਘ ਬਦਨੌਰ ਜੋ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਸ਼ਾਸਕ ਵੀ ਹਨ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਰਾਜ ਭਵਨ , ਪੰਜਾਬ ਸਿਵਿਲ ਸਕੱਤਰੇਤ, ਅਸਟੇਟ ਦਫਤਰ ਚੰਡੀਗੜ੍ਹ ਵਿੱਚ ਕੋਰੋਨਾ ਦਾਖਲ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਪੰਜਾਬ ਅੰਦਰ ਕਰੋਨਾ ਤੇਜ਼ੀ ਨਾਲ਼ ਪੈਰ ਪਸਾਰ ਰਿਹਾ ਹੈ ਅਤੇ ਸਰਕਾਰਾਂ ਵੱਲੋਂ ਇਸ਼ਤਿਹਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਜਨਤਾ ਨੂੰ ਬਿਨਾ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲਈ ਸਲਾਹ ਦਿੱਤੀ ਜਾ ਰਹੀ ਹੈ। ਅਜਿਹੀ ਹਾਲਤ ਵਿਚ ਮੇਰੀ ਬੇਨਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਧਰਨਿਆਂ ਤੇ ਮੁਜ਼ਾਹਰਿਆਂ ‘ਤੇ ਰੋਕ ਲਗਾਈ ਜਾਵੇ ਤੇ ਇਸ ਦੇ ਨਾਲ ਹੀ ਅਤੇ ਰਾਜਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ /ਯੂਨੀਅਨਾਂ ਪੱਤਰਕਾਰ ਸੰਮੇਲਨਾਂ ਦੀ ਥਾਂ ‘ਤੇ ਪ੍ਰੈੱਸ ਨੋਟ ਭੇਜ ਕੇ ਆਪਣੇ ਮੁੱਦੇ ਅਖ਼ਬਾਰਾਂ ਰਾਹੀਂ ਪੇਸ਼ ਕਰਾਉਣ ਵੱਖ ਵੱਖ ਟੈਲੀਵੀਜ਼ਨ ਚੈਨਲਾਂ ਨਾਲ ਗੱਲ-ਬਾਤ ਕਰ ਸਕਦੀਆਂ ਹਨ ।