Famous poet Rahat Indori dies: ਮਸ਼ਹੂਰ ਕਵੀ ਰਾਹਤ ਇੰਦੌਰੀ ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਕੋਰੋਨਾ ਵਾਇਰਸ ਨਾਲ ਵੀ ਸੰਕਰਮਿਤ ਸੀ, ਜਿਸ ਕਾਰਨ ਉਨ੍ਹਾਂ ਨੂੰ 10 ਅਗਸਤ ਦੀ ਦੇਰ ਰਾਤ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅਰਵਿੰਦੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਹਤ ਇੰਦੌਰੀ ਦੇ ਬੇਟੇ ਸਤਲੁਜ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ, ਬਾਅਦ ‘ਚ ਰਾਹਤ ਇੰਦੌਰੀ ਨੇ ਖ਼ੁਦ ਵੀ ਇਸ ਬਾਰੇ ਟਵੀਟ ਕੀਤਾ ਸੀ। ਰਾਹਤ ਇੰਦੌਰੀ ਨੇ ਮੰਗਲਵਾਰ ਸਵੇਰੇ ਟਵੀਟ ਕਰਦਿਆਂ ਲਿਖਿਆ ਕਿ ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤੋਂ ਬਾਅਦ ਕੱਲ੍ਹ ਮੇਰਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਲਿਖਿਆ ਕਿ ਮੈਂ ਅਰਬਿੰਦੋ ਹਸਪਤਾਲ ਵਿੱਚ ਦਾਖਲ ਹਾਂ। ਪ੍ਰਾਰਥਨਾ ਕਰੋ ਕਿ ਮੈ ਇਸ ਬਿਮਾਰੀ ਨੂੰ ਜਲਦੀ ਤੋਂ ਜਲਦੀ ਹਰਾ ਦੇਵਾਂ।’
ਇਸ ਤੋਂ ਇਲਾਵਾ ਉਨ੍ਹਾਂ ਨੇ ਉਸੇ ਟਵੀਟ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਅਤੇ ਕਿਹਾ, ‘ਇੱਕ ਹੋਰ ਇਲਤੇਜਾ ਹੈ, ਮੈਨੂੰ ਜਾਂ ਘਰ ਦੇ ਲੋਕਾਂ ਨੂੰ ਫੋਨ ਨਾ ਕਰੋ, ਮੇਰੀ ਖੈਰੀਅਤ ਟਵਿੱਟਰ ਅਤੇ ਫੇਸਬੁੱਕ ‘ਤੇ ਤੁਹਾਨੂੰ ਮਿਲਦੀ ਰਹੇਗੀ।’ ਮਹੱਤਵਪੂਰਣ ਗੱਲ ਇਹ ਹੈ ਕਿ ਰਾਹਤ ਇੰਦੌਰੀ ਇੱਕ ਮਸ਼ਹੂਰ ਕਵੀ ਸੀ, ਅਤੇ ਨਾਲ ਹੀ ਉਹ ਬਾਲੀਵੁੱਡ ਲਈ ਬਹੁਤ ਸਾਰੇ ਗੀਤ ਲਿਖਦੇ ਆਏ ਹਨ। ਰਾਹਤ ਦੀ ਉਮਰ 70 ਸਾਲ ਹੈ, ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।