8 new cases of : ਕੋਰੋਨਾ ਨੇ ਪੂਰੀ ਦੁਨੀਆ ਵਿਚ ਹੜਕੰਪ ਮਚਾਇਆ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਪਾਜੇਟਿਵ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਮੁਕਤਸਰ ਵਿਖੇ ਅੱਜ ਕੋਰੋਨਾ ਦੇ 8 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਅੱਜ ਜਿਹੜੇ ਪਾਜੀਟਿਵ ਕੇਸ ਸਾਹਮਣੇ ਆਏ ਹਨ ਉਨ੍ਹਾਂ ਵਿਚੋਂ ਇਕ ਕੇਸ ਪਿੰਡ ਕੋਲਿਆਂਵਾਲੀ ਵਿਖੇ 21 ਸਾਲਾ ਔਰਤ ਦਾ ਹੈ, ਇਸੇ ਤਰ੍ਹਾਂ ਪਿੰਡ ਰੁਪਾਣਾ ਤੇ ਬਾਬਾ ਦੀਪ ਸਿੰਘ ਨਗਰ ਤੋਂ ਵੀ 1-1 ਕੋਰੋਨਾ ਕੇਸ ਸਾਹਮਣੇ ਆਇਆ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪੀੜਤਾਂ ਦੀ ਗਿਣਤੀ 337 ਤਕ ਪੁੱਜ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 96 ਹੈ। ਇਸੇ ਤਰ੍ਹਾਂ ਗਿੱਦੜਬਾਹਾ ਤੋਂ ਵੀ ਕੋਰੋਨਾ ਦੇ ਦੋ ਕੇਸ ਸਾਹਮਣੇ ਆਏ ਹਨ ਤੇ ਮਲੋਟ ਦੀ ਪੁੱਡਾ ਕਾਲੋਨੀ ਅਤੇ ਬਾਵਾ ਕਾਲੋਨੀ ਤੋਂ ਇਕ ਕੋਰੋਨਾ ਪਾਜੀਟਿਵ ਕੇਸ ਦੀ ਪੁਸ਼ਟੀ ਹੋਈ ਹੈ। ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 25000 ਤੋਂ ਵੀ ਵਧ ਚੁੱਕੀ ਹੈ। ਲੁਧਿਆਣਾ ‘ਚ 5540, ਮੋਹਾਲੀ ‘ਚ 1452, ਪਟਿਆਲਾ ‘ਚ 3095, ਤਰਨਤਾਰਨ ‘ਚ 495, ਅੰਮ੍ਰਿਤਸਰ ‘ਚ 2521, ਜਲੰਧਰ ‘ਚ 3304, ਬਠਿੰਡਾ ‘ਚ 911, ਬਰਨਾਲਾ ‘ 477, ਮੁਕਤਸਰ ‘ਚ 329, ਫਿਰੋਜ਼ਪੁਰ ‘ਚ 701, ਰੂਪਨਗਰ ‘ਚ 376, ਨਵਾਂਸ਼ਹਿਰ ‘ਚ 403 ਕੇਸ ਸਾਹਮਣੇ ਆ ਚੁੱਕੇ ਹਨ। ਸੂਬੇ ਵਿਚ ਕੋਰੋਨਾ ਨਾਲ ਹੁਣ ਤਕ 640 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦੇ ਨਵੇਂ ਕੇਸ ਆਉਣ ਤੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਕਲ ਪੰਜਾਬ ‘ਚ 1002 ਨਵੇਂ ਕੇਸ ਦਰਜ ਕੀਤੇ ਗਏ ਜਦਕਿ 32 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 640 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 25889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 16790 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8463 ਐਕਟਿਵ ਕੇਸ ਹਨ।