Heavy rains in Punjab : ਮੌਸਮ ਵਿਭਾਗ ਵੱਲੋਂ ਉੱਤਰ ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਅਤੇ ਦਿੱਲੀ, ਉੱਤਰ ਪ੍ਰਦੇਸ਼ ਸਮੇਤ ਵੱਡੇ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਮੁਤਾਬਕ ਅਗਲੇ 2-3 ਦਿਨਾਂ ਦੌਰਾਨ ਭਾਰਤ ਦੇ ਇਨ੍ਹਾਂ ਸੂਬਿਆਂ ਦੇ ਕੁਝ ਹਿੱਸਿਆਂ ਵਿਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
ਭਾਰਤੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ “ਗੁਜਰਾਤ, ਪੂਰਬੀ ਰਾਜਸਥਾਨ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ 12-15 ਅਗਸਤ ਦੌਰਾਨ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 13 ਤੋਂ 15 ਅਗਸਤ ਤੱਕ ਗੁਜਰਾਤ ਅਤੇ ਪੂਰਬੀ ਰਾਜਸਥਾਨ ਵਿੱਚ ਵੀ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਇਹ ਵੀ ਦੱਸਿਆ ਹੈ ਕਿ 13-15 ਅਗਸਤ ਤੋਂ ਕੋਂਕਣ ਅਤੇ ਗੋਆ ਦੇ ਕੁਝ ਉੱਤਰੀ ਹਿੱਸਿਆਂ ਵਿੱਚ ਤੇਜ਼ ਤੋਂ ਬਹੁਤ ਤੇਜ਼ ਮੀਂਹ ਵਰ੍ਹ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ, ਪੂਰਬੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਤੋਂ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।