28 new positive : ਪੂਰੀ ਦੁਨੀਆ ਵਿਚ ਕੋਰੋਨਾ ਨੇ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਵੱਡੀ ਗਿਣਤੀ ਵਿਚ ਨਵੇਂ ਕੇਸ ਸਾਹਮਣੇ ਆਉਣ ਦੇ ਨਾਲ-ਨਾਲ ਕੋਰੋਨਾ ਨਾਲ ਮੌਤਾਂ ਵੀ ਬਹੁਤ ਹੋ ਰਹੀਆਂ ਹਨ। ਅੱਜ ਜਿਲ੍ਹਾ ਫਿਰੋਜ਼ਪੁਰ ਵਿਖੇ ਕੋਰੋਨਾ ਦੇ 28 ਨਵੇਂ ਪਾਜੀਟਿਵ ਕੇਸ ਦੇਖਣ ਨੂੰ ਮਿਲੇ। ਅੱਜ ਪਾਏ ਗਏ ਪਾਜੀਟਿਵ ਕੇਸਾਂ ਵਿਚ ਥਾਣਾ ਮਕਰੂਵ ਦਾ ਪੁਲਿਸ ਕਰਮਚਾਰੀ ਵੀ ਸ਼ਾਮਲ ਹੈ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਮਰੀਜ਼ਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਹੜੇ ਕੋਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿਚ ਆਏ ਹਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਕਲ ਵੀ 12 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਸੀ। ਹੁਣ ਜਿਲ੍ਹੇ ਵਿਚ ਕੋਰੋਨਾ ਪਾਜੀਟਿਵ ਕੇਸ 701 ਹੋ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 357 ਹੈ। ਕੋਰੋਨਾ ਕਾਰਨ ਜਿਲ੍ਹੇ ਵਿਚ ਹੁਣ ਤਕ 10 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਤੇ 334 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 25000 ਤੋਂ ਵੀ ਵਧ ਚੁੱਕੀ ਹੈ। ਸੂਬੇ ਵਿਚ ਕੋਰੋਨਾ ਨਾਲ ਹੁਣ ਤਕ 640 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ‘ਚ 5540, ਮੋਹਾਲੀ ‘ਚ 1452, ਪਟਿਆਲਾ ‘ਚ 3095, ਤਰਨਤਾਰਨ ‘ਚ 495, ਅੰਮ੍ਰਿਤਸਰ ‘ਚ 2521, ਜਲੰਧਰ ‘ਚ 3304, ਬਠਿੰਡਾ ‘ਚ 911, ਬਰਨਾਲਾ ‘ 477, ਮੁਕਤਸਰ ‘ਚ 329, ਫਿਰੋਜ਼ਪੁਰ ‘ਚ 701, ਰੂਪਨਗਰ ‘ਚ 376, ਨਵਾਂਸ਼ਹਿਰ ‘ਚ 403 ਕੇਸ ਸਾਹਮਣੇ ਆ ਚੁੱਕੇ ਹਨ।
ਕੋਰੋਨਾ ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਉਹ ਬਿਨਾਂ ਮਾਸਕ ਤੋਂ ਘਰਾਂ ਦੇ ਬਾਹਰ ਨਾ ਨਿਕਲਣ ਤੇ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਹੱਥਾਂ ਨੂੰ ਧੋਂਦੇ ਰਹਿਣ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ, ਜਨਤਕ ਥਾਵਾਂ ‘ਤੇ ਜ਼ਿਆਦਾ ਨਾ ਜਾਣ। ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਤੇ ਕਿਹਾ ਕਿ ਬਿਨਾਂ ਉਨ੍ਹਾਂ ਦੇ ਸਹਿਯੋਗ ਤੋਂ ਕੋਰੋਨਾ ਵਰਗੀ ਮਹਾਮਾਰੀ ਨੂੰ ਕੰਟਰੋਲ ਕਰ ਸਕਣਾ ਮੁਸ਼ਕਲ ਹੈ।