corona positive cases ludhiana: ਲੁਧਿਆਣਾ ‘ਚ ਅੱਜ ਕੋਰੋਨਾ ਦੇ 255 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 243 ਲੁਧਿਆਣਾ ਦੇ ਮਾਮਲੇ ਹਨ ਅਤੇ 12 ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੇ ਨਾਲ ਹੀ ਮਹਾਨਗਰ ‘ਚ ਅੱਜ 9 ਮਰੀਜ਼ਾਂ ਦੀ ਮੌਤ ਹੋਈ , ਜਿਨ੍ਹਾਂ ‘ਚ 7 ਲੁਧਿਆਣਾ ਦੇ ਅਤੇ ਬਾਕੀ 2 ਹੋਰ ਜ਼ਿਲ੍ਹਿਆਂ ਤੋਂ ਹਨ।
ਮਹਾਨਗਰ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਹੁਣ ਤੱਕ 5524 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 187 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚੋਂ 3681 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹੈ।