India reports Nearly 67000 fresh cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਗ੍ਰਾਫ ਲਗਾਤਾਰ ਰਿਕਾਰਡ ਬਣਾ ਰਿਹਾ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 24 ਲੱਖ ਦੇ ਨੇੜੇ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 66 ਹਜ਼ਾਰ 999 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 942 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 23 ਲੱਖ 96 ਹਜ਼ਾਰ 638 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 53 ਹਜ਼ਾਰ 622 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 47 ਹਜ਼ਾਰ 033 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 16 ਲੱਖ 95 ਹਜ਼ਾਰ 982 ਵਿਅਕਤੀ ਠੀਕ ਵੀ ਹੋਏ ਹਨ।
ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 12 ਅਗਸਤ ਨੂੰ 8,30,391 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 2,68,45,688 ਲੋਕਾਂ ਦਾ ਟੈਸਟ ਕੀਤਾ ਗਿਆ ਹੈ।
ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੁੱਧਵਾਰ ਨੂੰ ਇੱਥੇ 12,712 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 344 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 18,650 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 381,843 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1113 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 14 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4153 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,48,504 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89.8 ਫ਼ੀਸਦੀ ਹੋ ਗਈ ਹੈ।
ਦੱਸ ਦੇਈਏ ਕਿ ਕੋਰੋਨਾ ਸੰਕਰਮਣ ਦੇ ਕੇਸ ਦੁਨੀਆ ਭਰ ਵਿੱਚ ਰਿਕਾਰਡ ਪੱਧਰ ‘ਤੇ ਦਰਜ ਕੀਤੇ ਜਾ ਰਹੇ ਹਨ। ਬੀਤੇ ਦਿਨ ਦੁਨੀਆ ਭਰ ਵਿੱਚ 2.74 ਲੱਖ ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 6644 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ 2.07 ਕਰੋੜ ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 7 ਲੱਖ 51 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਕਰੋੜ 36 ਲੱਖ ਨੂੰ ਪਾਰ ਕਰ ਗਈ ਹੈ। ਹਾਲਾਂਕਿ, ਦੁਨੀਆ ਭਰ ਵਿੱਚ ਅਜੇ ਵੀ 63.52 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ।