raikot sho corona positive: ਲੁਧਿਆਣਾ ‘ਚ ਦਿਨੋ-ਦਿਨ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹੁਣ ਤਾਜ਼ਾ ਮਾਮਲਾ ਇੱਥੋ ਦੇ ਰਾਏਕੋਟ ਤੋਂ ਸਾਹਮਣਾ ਆਇਆ ਹੈ, ਜਿੱਥੇ ਹੁਣ ਸਿਟੀ ਐੱਸ.ਐੱਚ.ਓ ਹੀਰਾ ਸਿੰਘ ਸੰਧੂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਦੱਸ ਦੇਈਏ ਕਿ ਐੱਸ.ਐੱਚ.ਓ ਹੀਰਾ ਸਿੰਘ ਸੰਧੂ ਦਾ ਐਤਵਾਰ ਨੂੰ ਸੈਂਪਲ ਲਿਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਰੈਪਿਡ ਰਿਪੋਰਟ ਨੈਗੇਟਿਵ ਆਈ ਸੀ ਪਰ ਪਟਿਆਲਾ ਤੋਂ ਆਈ ਰਿਪੋਰਟ ‘ਚ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਦੱਸਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਐੱਸ.ਐੱਚ.ਓ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਆਈਸੋਲੇਟ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇੱਥੇ ਸਦਰ ਪੁਲਿਸ ਦੇ ਏ.ਐੱਸ.ਆਈ, ਫਿਰ ਸਿਟੀ ਪੁਲਿਸ ਦੇ ਏ.ਐੱਸ.ਆਈ ਤੇ ਇਕ ਹੋਰ ਮੁਲਾਜ਼ਮ ਕੋਰੋਨਾ ਦੀ ਚਪੇਟ ‘ਚ ਆ ਚੁੱਕੇ ਹਨ। ਇਹ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 5767 ਤੱਕ ਪਹੁੰਚ ਚੁੱਕੀ ਹੈ ਜਦਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ 1699 ਸਰਗਰਮ ਮਾਮਲੇ ਹਨ ਅਤੇ 3871 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।