Seventy Corona Cases found : ਪੰਜਾਬ ਵਿਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੋਰੋਨਾ ਦੇ 50 ਮਾਮਲੇ ਸਾਹਮਣੇ ਆਏ ਹਨ, ਜਦਕਿ ਸ੍ਰੀ ਮੁਕਤਸਰ ਸਾਹਿਬ ਤੋਂ 20 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲ੍ਹਾ ਫ਼ਿਰੋਜ਼ਪੁਰ 50 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਸਥਾਨਕ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 783 ਹੋ ਗਿਆ ਹੈ। ਜਿਨ੍ਹਾਂ ‘ਚੋਂ 349 ਵਿਅਕਤੀਆਂ ਨੂੰ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪਰ ਅਜੇ ਵੀ ਜ਼ਿਲ੍ਹਾ ਅਤੇ ਜ਼ਿਲ੍ਹੇ ਤੋਂ ਬਾਹਰ 424 ਮਰੀਜ਼ ਇਲਾਜ ਅਧੀਨ ਹਨ।
ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਏ ਮਾਮਲਿਆਂ ਵਿਚੋਂ 5 ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ, 1 ਮਲੋਟ, 7 ਗਿੱਦੜਬਾਹਾ ਤੋਂ ਅਤੇ ਪਿੰਡ ਛਾਪਿਆਂਵਾਲੀ ਤੇ ਖਿੜਕੀਆਂਵਾਲਾ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 14 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 357 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਹੁਣ ਕੋਰੋਨਾ ਦੇ ਮਾਮਲੇ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਆਲਮ ਇਹ ਹੈ ਕਿ ਸੂਬੇ ਵਿਚ ਹੁਣ ਤੱਕ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਸੂਬੇ ਵਿਚ ਕੋਰੋਨਾ ਨਾਲ 672 ਲੋਕਾਂ ਦੀ ਮੌਤ ਹੋ ਚੁੱਕੀ ਹੈ।