Corona report of 155 : ਕੋਰੋਨਾ ਦਾ ਦਿਨੋ-ਦਿਨ ਵਧ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਦੇਖਣ ਨੂੰ ਮਿਲ ਰਹੇ ਹਨ। ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਲ SSP ਪਟਿਆਲੇ ਸਮੇਤ 155 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲੇ ਵਿਚ ਪ੍ਰਾਪਤ 875 ਦੇ ਕਰੀਬ ਰਿਪੋਰਟਾਂ ਵਿਚੋ 155 ਕੋਵਿਡ ਪਾਜੀਟਿਵ ਪਾਏ ਗਏ ਹਨ।ਜਿਹਨਾਂ ਵਿਚੋ ਦੋ ਪੋਜਟਿਵ ਕੇਸਾਂ ਦੀ ਸੂਚਨਾ ਪੀ. ਜੀ. ਆਈ ਚੰਡੀਗੜ੍ਹ ਅਤੇ ਇੱਕ ਸੈਕਟਰ 32 ਹਸਪਤਾਲ ਚੰਡੀਗੜ੍ਹ ਤੋਂ ਪ੍ਰਾਪਤ ਹੋਈ ਹੈ।
ਇਸ ਤੋਂ ਇਲਾਵਾ ਡਾ. ਮਲਹੋਤਰਾ ਨੇ ਦੱਸਿਆ ਕਲ ਜਿਲ੍ਹੇ ਵਿੱਚ ਤਿੰਨ ਹੋਰ ਕੋਵਿਡ ਪਾਜੀਟਿਵ ਮਰੀਜਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਪਟਿਆਲਾ ਦੇ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ 65 ਸਾਲਾ ਬਜੁਰਗ ਜਿਸ ਨੂੰ ਕਿ ਸਾਹ ਲੈਣ ‘ਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਹੋਇਆ ਸੀ ਅਤੇ ਬਾਅਦ ਵਿਚ ਰਜਿੰਦਰਾ ਹਸਪਤਾਲ ਵਿਚ ਦਾਖਲ਼ ਹੋਇਆ, ਦੀ ਬੀਤੀ ਰਾਤ ਰਾਜਿੰਦਰਾ ਹਸਪਤਾਲ ਵਿਚ ਮੌਤ ਹੋ ਗਈ, ਦੂਸਰਾ ਰਾਜਪੁਰਾ ਦਾ ਰਹਿਣ ਵਾਲਾ 60 ਸਾਲਾ ਵਿਅਕਤੀ ਜੋ ਕਿ ਦਿਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਅੰਬਾਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ਼ ਸੀ ਅਤੇ ਉਥੇ ਹੀ ਉਸ ਦੀ ਮੌਤ ਹੋ ਗਈ ,ਤੀਸਰਾ ਤਹਿਸੀਲ ਰਾਜਪੁਰਾ ਦੇ ਪਿੰਡ ਸਲੈਮਪੁਰ ਸੇਂਖੋ ਦੀ ਰਹਿਣ ਵਾਲੀ 45 ਸਾਲਾ ਅੋਰਤ ਜੋ ਕਿ ਸ਼ੂਗਰ ਅਤੇ ਦਿਲ ਦੀ ਬਿਮਾਰੀ ਦੀ ਮਰੀਜ ਸੀ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿਚ ਦਾਖਲ਼ ਹੋਈ ਸੀ,ਦੀ ਵੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋ ਗਈ ਹੈ। ਜਿਸ ਨਾਲ ਜਿਲੇ ਵਿਚ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ ਹੁਣ 63 ਹੋ ਗਈ ਹੈ।
ਕਲ ਜਿਹੜੇ 155 ਪਾਜੀਟਿਵ ਕੇਸ ਸਾਹਮਣੇ ਆਏ ਉਨ੍ਹਾਂ ਵਿਚੋਂ 68 ਪਟਿਆਲੇ ਦੇ, 23 ਨਾਭਾ ਤੋਂ, 19 ਸਮਾਣਾ ਤੋਂ, 6 ਰਾਜਪੁਰਾ, 1 ਪਾਤੜਾਂ, 1 ਸਨੌਰ ਤੇ 37 ਵੱਖ-ਵੱਖ ਪਿੰਡਾਂ ਤੋਂ ਹਨ। ਇਸ ਤੋਂ ਇਲਾਵਾ 36 ਕੇਸ ਅਜਿਹੇ ਹਨ ਜਿਹੜੇ ਪਾਜੀਟਿਵ ਲੋਕਾਂ ਦੇ ਸੰਪਰਕ ਵਿਚ ਆਏ ਸਨ ਤੇ 119 ਕੰਟੇਨਮੈਂਟ ਜ਼ੋਨ ਅਤੇ ਨਵੇਂ ਫਲੂ ਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਸਿਵਲ ਸਰਜਨ ਡਾ. ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਕਿਹਾ ਕਿ ਜਿਸ ਏਰੀਏ ਵਿਚ ਜਿਆਦਾ ਕੋਵਿਡ ਪੋਜਟਿਵ ਕੇਸ ਰਿਪੋਰਟ ਹੋ ਰਹੇ ਹਨ, ਉਥੇ ਗਾਈਡਲਾਈਨ ਅਨੁਸਾਰ ਮਾਈਕਰੋ ਕੰਟੈਨਮੈਂਟ ਲਗਾ ਕੇ ਏਰੀਏ ਵਿਚ ਰਹਿੰਦੇ ਸਾਰੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।