16 year old boy raped little girl ਲੁਧਿਆਣਾ, (ਤਰਸੇਮ ਭਾਰਦਵਾਜ)-ਦੇਸ਼ ‘ਚ ਲੜਕੀਆਂ ਨਾਲ ਹੋ ਰਹੇ ਜਬਰ ਜ਼ਿਨਾਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।ਲੁਧਿਆਣਾ ਜ਼ਿਲੇ ‘ਚ ਅਜਿਹੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਇੱਕ ਨਾਬਾਲਿਗ ਨੇ 5 ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ ਕੀਤੀ ਹੈ।ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ।ਥਾਣਾ ਡਿਵੀਜ਼ਨ ਨੰ.-7 ਦੀ ਪੁਲਸ ਨੇ ਦੋਸ਼ੀ ਵਿਰੁੱਧ ਜਬਰ ਜ਼ਿਨਾਹ ਅਤੇ ਪਾਕਸੋ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।ਏ.ਐੱਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਕਿ 16 ਸਾਲ ਦਾ ਨਾਬਾਲਿਗ ਹੈ।ਪੁਲਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਬੱਚੀ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਉਨ੍ਹਾਂ ਦਾ ਗੁਆਂਢੀ ਦਾ ਹੈ ਅਤੇ ਉਹ ਅਕਸਰ ਉਨ੍ਹਾਂ ਦੇ ਘਰ ਟੀ.ਵੀ. ਦੇਖਣ ਆਉਂਦਾ ਸੀ।ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਉਹ ਉਨ੍ਹਾਂ ਦੇ ਘਰ ਆਇਆ ਤਾਂ ਅਚਾਨਕ ਉਨ੍ਹਾਂ ਨੂੰ ਕਮਰੇ ‘ਚੋਂ ਆਵਾਜ਼ ਸੁਣਾਈ ਦਿੱਤੀ।ਜਦੋਂ ਉਨ੍ਹਾਂ ਨੇ ਕਮਰੇ ‘ਚ ਜਾ ਕੇ ਦੇਖਿਆ ਤਾਂ ਉਕਤ ਦੋਸ਼ੀ ਬੱਚੀ ਨਾਲ ਘਟੀਆ ਹਰਕਤ ਕਰਨ ਦਾ ਯਤਨ ਕਰ ਰਿਹਾ ਸੀ ਉਨ੍ਹਾਂ ਨੂੰ ਉਥੇ ਦੇਖ ਕੇ ਦੋਸ਼ੀ ਫਰਾਰ ਹੋ ਗਿਆ।
ਏ.ਐੱਸ.ਆਈ. ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਨਿਆਂਇਕ ਹਿਰਾਸਤ ‘ਚ ਸੁਧਾਰ ਘਰ ‘ਚ ਭੇਜ ਦਿੱਤਾ ਗਿਆ ਹੈ।