Gurdaspur Corona positive case: ਪੰਜਾਬ ‘ਚ ਖਤਰਨਾਕ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਅੱਜ 105 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਇਨ੍ਹਾਂ ਨਵੇਂ ਮਾਮਲਿਆਂ ‘ਚ 24 ਮਰੀਜ਼ ਪਠਾਨਕੋਟ ਜੇਲ ਦੇ ਕੈਦੀ ਅਤੇ ਬਾਕੀ 81 ਮਰੀਜ਼ ਗੁਰਦਾਸਪੁਰ ਤੋਂ ਹਨ। ਕੋਰੋਨਾ ਦੇ ਦਿਨੋ ਦਿਨ ਵੱਧ ਰਹੇ ਮਾਮਲਿਆਂ ਨੇ ਸਿਹਤ ਵਿਭਾਗ ਲਈ ਚਿੰਤਾ ਪੈਦਾ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 27,000 ਤੋਂ ਪਾਰ ਪਹੁੰਚ ਚੁੱਕੀ ਹੈ। ਹੁਣ ਤੱਕ ਸੂਬੇ ਭਰ ‘ਚੋਂ 17839 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 9391 ਸਰਗਰਮ ਮਾਮਲੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਦੇਸ਼ ‘ਚ ਹੁਣ ਤੱਕ 24,61,191 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹੁਣ ਤੱਕ 48040 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਭਰ ‘ਚ ਹੁਣ 17,51,556 ਲੱਖ ਲੋਕ ਠੀਕ ਹੋ ਚੁੱਕੇ ਹਨ ਜਦਕਿ ਹੁਣ 6,61,595 ਸਰਗਰਮ ਮਾਮਲੇ ਹਨ।