ludhiana 247 corona patients ਲੁਧਿਆਣਾ, (ਤਰਸੇਮ ਭਾਰਦਵਾਜ)- ਪੂਰੇ ਦੇਸ਼ ‘ਚ ਕੋਰੋਨਾ ਮਹਾਂਮਾਰੀ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਹੈ।ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲੇ ਹਰ ਰੋਜ਼ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 19 ਮਰੀਜ਼ ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਜਿਨ੍ਹਾਂ 9 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ 7 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ ਇਕ ਮਰੀਜ਼ ਸੰਗਰੂਰ ਅਤੇ ਇਕ ਫਿਰੋਜ਼ਪੁਰ ਦਾ ਰਹਿਣ ਵਾਲਾ। ਸ਼ਹਿਰ ‘ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਅੱਜ ਵਾਇਰਸ ਕਾਰਨ 9 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 247 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ 228 ਜ਼ਿਲੇ ਦੇ ਰਹਿਣ ਵਾਲੇ ਹਨ।
ਪਾਜ਼ੇਟਿਵ ਮਰੀਜ਼ਾਂ ਵਿਚ 12 ਅੰਡਰ ਟ੍ਰਾਇਲ, 5 ਪੁਲਸ ਮੁਲਾਜ਼ਮ ਅਤੇ 3 ਹੈਲਥ ਕੇਅਰ ਵਰਕਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 81 ਅਜਿਹੇ ਮਰੀਜ਼ ਹੈ, ਜੋ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ, 57 ਮਰੀਜ਼ ਇਨਫਲੂਏਂਜ਼ਾ ਦੇ ਲੱਛਣਾਂ ਨਾਲ ਸਾਹਮਣੇ ਆਏ, 43 ਮਰੀਜ਼ ਹਸਪਤਾਲਾਂ ਦੀ ਓ. ਪੀ. ਡੀ. ਵਿਚ ਸਾਹਮਣੇ ਆਏ ਅਤੇ 5 ਗਰਭਵਤੀ ਔਰਤਾਂ ਨੂੰ ਕੋਰੋਨਾ ਵਾਇਰਸ ਤੋਂ ਗ੍ਰਸਤ ਪਾਇਆ ਗਿਆ ਹੈ। ਹੁਣ ਤੱਕ ਕੁਲ 6,176 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਇਨ੍ਹਾਂ ਵਿਚ 214 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਤੋਂ ਆ ਕੇ ਭਰਤੀ ਹੋਣ ਵਾਲੇ ਮਰੀਜ਼ਾਂ ‘ਚੋਂ 683 ਵਿਅਕਤੀ ਪਾਜ਼ੇਟਿਵ ਆ ਚੁੱਕੇ ਹਨ ਅਤੇ ਇਨ੍ਹਾਂ ‘ਚੋਂ 50 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।ਸਿਹਤ ਵਿਭਾਗ ਵੱਲੋਂ ਅੱਜ 2594 ਸ਼ੱਕੀ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। 105 ਵਿਅਕਤੀਆਂ ਦਾ ਅੱਜ ਰੈਪਿਡ ਐਂਟੀਜਨ ਟੈਸਟ ਕੀਤਾ ਗਿਆ ਹੈ, ਜਦੋਂਕਿ 26 ਵਿਅਕਤੀਆਂ ਦੀ ਟਰੂਨੇਟ ਮਸ਼ੀਨ ‘ਤੇ ਜਾਂਚ ਕੀਤੀ ਗਈ ਹੈ।ਸਿਹਤ ਵਿਭਾਗ ਵੱਲੋਂ ਅੱਜ 322 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਮੌਜੂਦਾ ਵਿਚ 5222 ਵਿਅਕਤੀ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਮਨਮੋਹਨ (64) ਵਾਸੀ ਨੂਰਵਾਲਾ ਚੌਕ, ਹਰਜੀਤ ਕੌਰ (70) ਵਾਸੀ ਹਾਂਸੀ ਕਲਾਂ, ਸੇਵਾ ਸਿੰਘ (60) ਵਾਸੀ ਸਰਾਲੀ ਪਿੰਡ ਰਾਹੋਂ, ਆਕਾਸ਼ਦੀਪ (35) ਵਾਸੀ ਸ਼ਿਮਲਾਪੁਰੀ, ਸੰਤੋਸ਼ ਰਾਣੀ (60) ਵਾਸੀ ਲਛਮਣ ਨਗਰ ਧੂਰੀ ਲਾਈਨ, ਬਲਵਿੰਦਰ ਸਿੰਘ (35) ਵਾਸੀ ਪਿੰਡ ਗੋਹ ਖੰਨਾ,
ਬੋਨਿਸ਼ ਚੋਪੜਾ (27) ਵਾਸੀ ਨਿਵਾਸੀ ਹੈਬੋਵਾਲ, ਮੋਹਨ ਸਿੰਘ ਵਾਸੀ ਜ਼ਿਲਾ ਸੰਗਰੂਰ, ਮਿੱਤਰਪਾਲ ਸਿੰਘ ਵਾਸੀ ਜ਼ੀਰਾ ਜ਼ਿਲਾ ਫਿਰੋਜ਼ਪੁਰ।