Fifty seven new cases : ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ (ਟ੍ਰਾਈਸਿਟੀ) ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਦਦੇ ਜਾ ਰਹੇ ਹਨ। ਅੱਜ ਸ਼ਨੀਵਾਰ ਨੂੰ ਪੰਚਕੂਲਾ ’ਚ ਕੋਰੋਨਾ ਦੇ 57 ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਪੰਚਕੂਲਾ ’ਚੋਂ 29 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਉਥੇ ਹੀ ਮੋਹਾਲੀ ਤੋਂ ਕੋਰੋਨਾ ਦੇ 78 ਸਾਹਮਣੇ ਆਏ ਸਨ। ਦੱਸਣਯੋਗ ਹੈ ਕਿ ਚੰਡੀਗੜ੍ਹ ’ਚ ਸੈਕਟਰ-47 ਦੇ ਰਹਿਣ ਵਾਲੇ ਇਕ 20 ਸਾਲਾ ਨੌਜਵਾਨ ਦੀ 11 ਅਗਸਤ ਨੂੰ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਸੈਂਪਲ ਕੋਰੋਨਾ ਟੈਸਟ ਲਈ ਭੇਜੇ ਗਏ ਸਨ, ਜਿਸ ਦੀ 12 ਅਗਸਤ ਨੂੰ ਰਿਪੋਰਟ ਪਾਜ਼ੀਟਿਵ ਆਈ ਹੈ
ਚੰਡੀਗੜ੍ਹ ਸ਼ਹਿਰ ਵਿਚ ਹੁਣ ਤੱਕ ਕੋਰੋਨਾ ਨਾਲ 28 ਮੌਤਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਕੋਰੋਨਾ ਦੇ 86 ਮਾਮਲੇ ਦਰਜ ਕੀਤੇ ਗਏ। ਉਥੇ ਹੀ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ। ਮਲੇਰਿਆ ਵਿੰਗ ਦੇ ਡਾਇਰੈਕਟਰ ਅਤੇ ਸਿਹਤ ਵਿਭਾਗ ਚੰਡੀਗੜ੍ਹ ਤੋਂ ਕੋਰੋਨਾ ਕੋ-ਆਨੇਟਰ ਡਾ. ਇੰਦਰਜੀਤ ਸਿੰਘ ਗਿੱਲ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੇ ਨਾਲ ਵਿਭਾਗ ਦੇ ਇਕ ਹੋਰ ਅਧਿਕਾਰੀ ਡਾ. ਇੰਦਰਪਾਲ ਵੀ ਪਾਜ਼ੀਟਿਵ ਆਏ ਹਨ। ਹੁਣ ਤੱਕ ਚੰਡੀਗੜ੍ਹ ਵਿਚ ਕੋਰੋਨਾ ਦੇ 1928 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1091 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਜਾ ਚੁੱਕਾ ਹੈ। ਅਜੇ ਵੀ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਮਾਮਲੇ 807 ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਬੀਤੇ ਦਿਨ ਵੀ ਸ਼ਹਿਰ ’ਚ 15 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਗਈ।