Rahul gandhi said Everybody believes: ਪੂਰਬੀ ਲੱਦਾਖ ਵਿੱਚ ਚੀਨ ਨਾਲ ਜਾਰੀ ਵਿਵਾਦ ‘ਤੇ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਦੇਸ਼ ਦੇ ਹਰ ਨਾਗਰਿਕ ਨੂੰ ਭਾਰਤੀ ਫੌਜ ਦੀ ਯੋਗਤਾ ‘ਤੇ ਭਰੋਸਾ ਹੈ, ਸਿਰਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਛੱਡ ਕੇ । ਰਾਹੁਲ ਗਾਂਧੀ ਨੇ ਟਵੀਟ ਵਿੱਚ ਲਿਖਿਆ, ‘ਹਰ ਕੋਈ ਭਾਰਤੀ ਫੌਜ ਦੀ ਯੋਗਤਾ ਅਤੇ ਬਹਾਦਰੀ ‘ਤੇ ਵਿਸ਼ਵਾਸ ਰੱਖਦਾ ਹੈ, ਪ੍ਰਧਾਨ ਮੰਤਰੀ ਨੂੰ ਛੱਡ ਕੇ, ਜਿਨ੍ਹਾਂ ਦੀ ਕਾਇਰਤਾ ਨੇ ਚੀਨ ਨੂੰ ਸਾਡੀ ਜ਼ਮੀਨ ਲੈਣ ਦੀ ਆਗਿਆ ਦਿੱਤੀ । ਜਿਨ੍ਹਾਂ ਦੇ ਝੂਠ ਨਾਲ ਇਹ ਸੁਨਿਸ਼ਚਿਤ ਹੋਵੇਗਾ ਕਿ ਉਹ ਇਸ ਨੂੰ ਕਾਇਮ ਰੱਖਣਗੇ।’
ਦਰਅਸਲ, ਚੀਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲਾ ਕਰਨ ਵਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਚੀਨ ਨਾਲ ਹੋਏ ਵਿਵਾਦ ‘ਤੇ ਸਰਕਾਰ ਨੂੰ ਘੇਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਸਰਕਾਰ ਲੱਦਾਖ ਮਾਮਲੇ ਵਿੱਚ ਚੀਨੀ ਇਰਾਦਿਆਂ ਦਾ ਸਾਹਮਣਾ ਕਰਨ ਤੋਂ ਡਰਦੀ ਹੈ। ਰਾਹੁਲ ਨੇ ਕਿਹਾ ਕਿ ਹਰ ਭਾਰਤੀ ਨੂੰ ਦੇਸ਼ ਦੀ ਫੌਜ ‘ਤੇ ਵਿਸ਼ਵਾਸ ਹੈ ਪਰ ਪ੍ਰਧਾਨ ਮੰਤਰੀ ਨੂੰ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇੱਕ ਟਵੀਟ ਵਿੱਚ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ ਅਤੇ ਕਿਹਾ ਸੀ ਕਿ ਭਾਰਤ ਸਰਕਾਰ ਲੱਦਾਖ ਮਾਮਲੇ ਵਿੱਚ ਚੀਨੀ ਇਰਾਦਿਆਂ ਦਾ ਸਾਹਮਣਾ ਕਰਨ ਤੋਂ ਡਰਦੀ ਹੈ। ਜ਼ਮੀਨੀ ਸਬੂਤ ਇਹ ਸੰਕੇਤ ਕਰਦੇ ਹਨ ਕਿ ਚੀਨ ਆਪਣੇ ਆਪ ਨੂੰ ਤਿਆਰ ਕਰ ਰਿਹਾ ਹੈ ਅਤੇ ਆਪਣੀ ਸਥਿਤੀ ਮਜ਼ਬੂਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦੀ ਨਿੱਜੀ ਹਿੰਮਤ ਅਤੇ ਮੀਡੀਆ ਦੀ ਚੁੱਪ ਦੀ ਘਾਟ ਕਾਰਨ ਭਾਰਤ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।