ASI dies with : ਕੋਰੋਨਾ ਨੇ ਪੂਰੇ ਵਿਸ਼ਵ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਘਟਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਸੂਬੇ ਵਿਚ ਵੱਡੀ ਗਿਣਤੀ ਵਿਚ ਕੋਰੋਨਾ ਕਾਰਨ ਮੌਤਾਂ ਹੋ ਰਹੀਆਂ ਹਨ। ਅੱਜ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ASI ਦਵਿੰਦਰ ਸਿੰਘ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਡਿਊਟੀ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਵਾਸਤੇ ਲੱਗੀ ਹੋਈ ਸੀ ਜਿਸ ਕਾਰਨ ਉਹ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਆ ਗਏ। ਉਨ੍ਹਾਂ ਦਾ ਇਲਾਜ ਰਾਜਿੰਦਰਾ ਹਸਪਤਾਲ ਵਿਚ ਚੱਲ ਰਿਹਾ ਸੀ ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਦਵਿੰਦਰ ਸਿੰਘ SGPC ਦੇ ਮੈਂਬਰ ਰਿਆ ਸਿੰਘ ਦੇ ਭਰਾ ਸਨ।
ASI ਦਵਿੰਦਰ ਸਿੰਘ ਦੀ ਮੌਤ ‘ਤੇ ਸੀਨੀਅਰ ਪੁਲਿਸ ਅਫਸਰਾਂ ਵਲੋਂ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਨਾਲ ਹੀ ਪੂਰੇ ਇਲਾਕੇ ਵਿਚ ਵੀ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਵਿੰਦਰ ਸਿੰਘ ਦਾ ਅੱਜ ਉਨ੍ਹਾਂ ਦੇ ਹੀ ਪਿੰਡ ਅਤੇਵਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਫਤਿਹਗੜ੍ਹ ਸਾਹਿਬ ਦੇ SSP ਅਵਨੀਤ ਕੋਂਡਲ, ਐੱਸ. ਪੀ. ਨਵਪ੍ਰੀਤ ਸਿੰਘ ਵਿਰਕ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। ਕੋਰੋਨਾ ਦੇ ਮੱਦੇਨਜ਼ਰ ਜ਼ਿਆਦਾ ਲੋਕ ਸਸਕਾਰ ਮੌਕੇ ਇਕੱਠੇ ਨਹੀਂ ਹੋਏ।
ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ। ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਤੇ ਬਿਨਾਂ ਕਿਸੇ ਕਾਰਨ ਤੋਂ ਘਰਾਂ ਦੇ ਬਾਹਰ ਨਾ ਨਿਕਲਿਆ ਜਾਵੇ ਤਾਂ ਜੋ ਕੋਰੋਨਾ ਦੇ ਵਧਦੇ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ ਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।