One Forty Nine corona cases : ਚੰਡੀਗੜ੍ਹ ’ਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਐਤਵਾਰ ਸ਼ਹਿਰ ਵਿਚ ਜਿਥੇ ਕੋਰੋਨਾ ਦੇ 93 ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਇਕ 87 ਸਾਲਾ ਕੋਰੋਨਾ ਪਾਜ਼ੀਟਿਵ ਬਜ਼ੁਰਗ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਕੋਰੋਨਾ ਦੇ ਹੁਣ ਤੱਕ ਕੋਰੋਨਾ ਦੇ 2102 ਮਾਮਲੇ ਸਾਹਮਣੇ ਆ ਚੁੱਕੇ ਹਨ, ਉਥੇ ਹੀ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਸ਼ਹਿਰ ਵਿਚ ਕੋਰੋਨਾ ਦੇ ਕੁਲ 934 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਉਥੇ ਹੀ ਅੱਜ ਚੰਡੀਗੜ੍ਹ ਵਿਚ 19 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਉਧਰ ਪੰਚਕੂਲਾ ਵਿਚ ਵੀ ਕੋਰੋਨਾ ਦੇ 56 ਮਾਮਲੇ ਦਰਜ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਚਕੂਲਾ ਤੋਂ 81 ਮਾਮਲੇ ਸਾਹਮਣੇ ਆਏ ਸਨ। ਉਥੇ ਹੀ 27 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਪੰਚਕੂਲਾ ਵਿਚ ਹੁਣ ਤੱਕ ਕੋਰੋਨਾ ਦੇ 2009 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 1118 ਲੋਕ ਟੀਕ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਸ਼ਹਿਰ ਵਿਚ 861 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ, ਜਦਕਿ ਕੋਰੋਨਾ ਨਾਲ 28 ਲੋਕਾਂ ਦੀ ਸ਼ਹਿਰ ਵਿਚ ਜਾਨ ਜਾ ਚੁੱਕੀ ਹੈ।
ਦੱਸਣਯੋਗ ਹੈ ਕਿ ਮੋਹਾਲੀ ਵਿਚ ਵੀ ਸ਼ਨੀਵਾਰ ਨੂੰ ਕੋਰੋਨਾ ਦੇ 58 ਮਾਮਲੇ ਸਾਹਮਣੇ ਆਏ ਹਨ ਅਤੇ 17 ਮਰੀਜ਼ ਠੀਕ ਹੋਏ ਹਨ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 1741 ਹੋ ਗਈ ਹੈ। ਬੀਤੇ ਦਿਨ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਵਿਚ ਕੁਰਾਲੀ ਦੀ ਇਕ 45 ਸਾਲਾ ਔਰਤ ਅਤੇ ਫੇਜ਼-11 ਦਾ 35 ਸਾਲਾ ਵਿਅਕਤੀ ਸ਼ਾਮਲ ਸੀ।