police station employees isolated: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਸੰਕਟ ਆਮ ਜਨਤਾ ਦੇ ਨਾਲ ਡਾਕਟਰ ਅਤੇ ਪੁਲਿਸ ‘ਤੇ ਵੀ ਛਾਇਆ ਹੋਇਆ ਹੈ। ਹੁਣ ਜਾਣਕਾਰੀ ਫਾਜ਼ਿਲਕਾ ਜ਼ਿਲ੍ਹੇ ਦੀ ਸਬ ਡਵੀਜਨ ਜਲਾਲਾਬਾਦ ਤੋਂ ਸਾਹਮਣੇ ਆਈ ਹੈ, ਜਿੱਥੋ ਦੇ ਥਾਣਾ ਸਦਰ ਵੈਰੋਂ ਕੇ ਦਾ ਇਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਹਫੜਾ ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਤੋਂ ਬਾਅਦ ਥਾਣੇ ਦੇ ਐੱਚ.ਐੱਚ.ਓ ਸਮੇਤ ਲਗਭਗ 30 ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਥਾਣੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਕਾਂਤਵਾਸ ਕੀਤੇ ਗਏ ਮੁਲਾਜ਼ਮਾਂ ਦਾ ਕਰੋਨਾ ਟੈਸਟ ਅੱਜ ਭਾਵ ਸੋਮਵਾਰ ਨੂੰ ਕਰਵਾਇਆ ਜਾਵੇਗਾ। ਐਤਵਾਰ ਹੋਣ ਕਰ ਕੇ ਇਨ੍ਹਾਂ ਦੇ ਕੋਰੋਨਾ ਟੈਸਟ ਨਹੀਂ ਹੋ ਸਕੇ, ਜਿਸ ਕਾਰਨ ਇਨ੍ਹਾਂ ਨੂੰ ਮਜਬੂਰਨ ਇਕਾਂਤਵਾਸ ‘ਚ ਭੇਜਣਾ ਪਿਆ। ਥਾਣੇ ਲਈ ਬਦਲਵੇਂ ਪ੍ਰਬੰਧ ਕਰਕੇ ਹੋਰ ਮੁਲਾਜ਼ਮਾਂ ਨੂੰ ਜਿੰਮੇਵਾਰੀ ਵੀ ਦਿੱਤੀ ਗਈ ਹੈ।ਥਾਣੇ ਲਈ ਬਦਲਵੇਂ ਪ੍ਰਬੰਧ ਕਰਕੇ ਹੋਰ ਮੁਲਾਜ਼ਮਾਂ ਨੂੰ ਜਿੰਮੇਵਾਰੀ ਵੀ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਪੰਜਾਬ ‘ਚ ਹੁਣ ਤੱਕ 31206 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ‘ਚੋਂ 19431 ਮਰੀਜ਼ ਠੀਕ ਹੋ ਚੁੱਕੇ, ਬਾਕੀ 10964 ਮਰੀਜ ਇਲਾਜ਼ ਅਧੀਨ ਹਨ। ਪੀੜਤ 217 ਮਰੀਜ਼ ਆਕਸੀਜਨ ਅਤੇ 35 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।