SSP Bathinda’s Corona : ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਵਿਰਕ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਖੁਦ ਨੂੰ ਸਵੈ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਫੇਸਬੁੱਕ ਰਾਹੀਂ ਦਿੱਤੀ। ਉਨ੍ਹਾਂ ਲਿਖਿਆ ਕਿ ਬਠਿੰਡਾ ਦੇ ਐਸਐਸਪੀ ਕੋਰੋਨਾ ਪੌਜ਼ੇਟਿਵ ਆਏ ਹਨ ਤੇ ਮੈਂ ਉਨ੍ਹਾਂ ਨੂੰ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਤੇ ਆਪਣੇ ਪਰਿਵਾਰ ਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿੱਚ ਜਾ ਰਿਹਾ ਹਾਂ ਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਬੀ. ਨਿਵਾਸਨ ਨੇ ਵੀ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਡਿਪਟੀ ਕਮਿਸ਼ਨਰ ਨੇ ਸੁਝਾਅ ਦਿੱਤਾ ਹੈ ਕਿ ਜੋ ਵੀ SSP ਬਠਿੰਡਾ ਦੇ ਸੰਪਰਕ ਵਿਚ ਆਏ ਹਨ ਉਹ ਆਪਣੇ ਕੋਰੋਨਾ ਟੈਸਟ ਜ਼ਰੂਰ ਕਰਵਾਉਣ। ਇਥੇ ਇਹ ਵੀ ਦੱਸਣਯੋਗ ਹੈ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਪਹੁੰਚੇ ਸਨ। ਸਮਾਗਮ ਵਿੱਚ ਐਸਐਸਪੀ ਭੁਪਿੰਦਰ ਸਿੰਘ ਵਿਰਕ ਤੋਂ ਇਲਾਵਾ ਬਠਿੰਡਾ ਰੇਂਜ ਦੇ ਆਈ.ਜੀ ਜਸਕਰਨ ਸਿੰਘ ਵੀ ਉੱਥੇ ਮੌਜੂਦ ਸਨ।
ਸੂਬੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪਾਜੀਟਿਵ ਕੇਸ ਆਉਣ ਦੇ ਨਾਲ-ਨਾਲ ਰੋਜ਼ਾਨਾ ਮੌਤਾਂ ਦੀ ਗਿਣਤੀ ਵੀ ਵਧ ਰਹੀ ਹੈ। ਸੂਬੇ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 31000 ਤੋਂ ਵੀ ਪਾਰ ਹੋ ਚੁੱਕੀ ਹੈ। ਲੁਧਿਆਣਾ ‘ਚ ਹੁਣ ਤਕ 6593 ਪਾਜੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ‘ਚ 4057, ਮੋਹਾਲੀ ‘ਚ 1809, ਹੁਸ਼ਿਆਰਪੁਰ ‘ਚ 850, ਅੰਮ੍ਰਿਤਸਰ ‘ਚ 2762, ਫਰੀਦਕੋਟ ‘ਚ 568, ਫਤਿਹਗੜ੍ਹ ਸਾਹਿਬ ‘ਚ 639, ਫਾਜ਼ਿਲਕਾ ‘ਚ 456, ਮੁਕਤਸਰ ‘ਚ 387, ਬਠਿੰਡਾ ‘ਚ 1133, ਸੰਗਰੂਰ ‘ਚ 1519, ਬਰਨਾਲਾ ‘ਚ 632, ਮੁਕਤਸਰ ‘ਚ 387, ਰੂਪਨਗਰ ‘ਚ 458, ਕਪੂਰਥਲਾ ‘ਚ 605, ਪਟਿਆਲੇ ਤੋਂ 3778 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਖਤਰਨਾਕ ਵਾਇਰਸ ਨਾਲ ਹੁਣ ਤਕ ਪੰਜਾਬ ਵਿਚ 829 ਲੋਕਾਂ ਦੀ ਜਾਨ ਜਾ ਚੁੱਕੀ ਹੈ।