farmer suicide mansa dc office: ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਇਕ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਪੀੜਤ ਕਿਸਾਨ ਕੋਟਲਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਪੀੜਤ ਕਿਸਾਨ ਦੀ ਜੇਬ ‘ਚ ਚਿੱਠੀ ਬਰਾਮਦ ਕੀਤੀ ਗਈ ਹੈ ਜਿਸ ‘ਚ ਉਸ ਨੇ ਆਪਣੀ ਮੌਤ ਦਾ ਕਾਰਨ ਪੰਜਾਬ ਸਰਕਾਰ ਦੀ ਕੋਰੋਨਾ ਪਾਲਿਸੀ ਨੂੰ ਦੱਸਿਆ। ਉਨ੍ਹਾਂ ਨੇ ਦੱਸਿਆ ਹੈ ਕਿ ਜੇਕਰ ਮੰਤਰੀ ਬੀਮਾਰ ਸੀ ਤਾਂ ਉਨ੍ਹਾਂ ਨੂੰ ਆਜ਼ਾਦੀ ਸਮਾਰੋਹ ‘ਚ ਨਹੀਂ ਆਉਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਠੀ ‘ਚ ਸਰੀਰ ਦਾਨ ਕਰਨ ਦੀ ਗੱਲ ਵੀ ਕੀਤੀ ਹੈ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।