Baramulla Encounter: ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਤਿੰਨ ਸੀਆਰਪੀਐਫ ਅਤੇ ਪੁਲਿਸ ਮੁਲਾਜ਼ਮ ਦੇ ਸ਼ਹੀਦ ਹੋਣ ਦੀ ਘਟਨਾ ਤੋਂ ਕੁੱਝ ਘੰਟਿਆਂ ਬਾਅਦ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਸੀ। ਸੁਰੱਖਿਆ ਬਲਾਂ ਨੇ ਹੁਣ ਤੱਕ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਵਿੱਚੋਂ ਇੱਕ ਦੀ ਪਛਾਣ ਲਸ਼ਕਰ ਕਮਾਂਡਰ ਸੱਜਾਦ ਉਰਫ ਹੈਦਰ ਵਜੋਂ ਹੋਈ ਹੈ। ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਕਿਹਾ ਕਿ ਇਹ ਪੁਲਿਸ ਅਤੇ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਹੈ। ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀ ਹਮਲਾ ਹੋਇਆ ਹੈ।
ਇਸ ਹਮਲੇ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ (ਐਸਪੀਓ) ਅਤੇ ਦੋ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਸਮੇਤ ਤਿੰਨ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ ਹਨ। ਅੱਤਵਾਦੀਆਂ ਨੇ ਇਹ ਹਮਲਾ ਬਾਰਾਮੂਲਾ ਦੇ ਕੇਰੀ ਖੇਤਰ ਵਿੱਚ ਕੀਤਾ ਹੈ। ਅੱਜ ਸਵੇਰੇ ਅੱਤਵਾਦੀਆਂ ਨੇ ਬਾਰਾਮੂਲਾ ਜ਼ਿਲ੍ਹੇ ਦੇ ਕੇਰੀ ਖੇਤਰ ਵਿੱਚ ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਨਾਕਾ ਪਾਰਟੀ ‘ਤੇ ਕੁੱਝ ਗੋਲੀਆਂ ਚਲਾਈਆਂ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਹੈ।