Punjab-Haryana Chief Ministers : ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚਾਲੇ ਅੱਜ 45 ਸਾਲ ਪੁਰਾਣੇ ਸਤਲੁਜ ਯਮੁਨਾ ਲੰਕ (SYL) ਨਹਿਰ ਦੇ ਮੁੱਦੇ ’ਤੇ ਗੱਲਬਾਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਗੱਲਬਾਤ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਬੈਠਕ ਦਾ ਆਯੋਜਨ ਦੁਪਹਿਰ ਤਿੰਨ ਵਜੇ ਹੋਵੇਗਾ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਗੱਲਬਾਤ ਕਰਕੇ SYL ਦਾ ਹੱਲ ਕੱਢਣ ਲਈ ਕਿਹਾ ਸੀ। ਇਸ ਦੇ ਨਾਲ ਹੀ ਕੇਂਦਰ ਸਰਾਕਰ ਨੂੰ ਇਸ ਮਾਮਲੇ ’ਚ ਪੈਣ ਦੀ ਵੀ ਹਿਦਾਇਤ ਦਿੱਤੀ ਸੀ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਆਪਣੇ ਹੁਕਮ ਵਿਚ ਕੇਂਦਰ ਸਰਕਾਰ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਗੱਲਬਾਤ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ। ਇਸ ਗੱਲਬਾਤ ਦੇ ਆਧਾਰ ’ਤੇ ਹੀ ਕੇਂਦਰ ਸਰਕਾਰ ਆਪਣੀ ਰਿਪੋਰਟ ਸੁਪਰੀਮ ਕੋਰਟ ਵਿਚ ਦੇਵੇਗੀ। ਬੈਠਕ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਿੱਲੀ ਸੋਮਵਾਰ ਸ਼ਾਮ ਹੀ ਪਹੁੰਚ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਨਾਲ ਬੈਠਕ ਵਿਚ ਜੁੜਨਗੇ। ਇਹ ਵਿਵਾਦ 45 ਸਾਲ ਪੁਰਾਣਾ ਹੈ। 976 ਵਿਚ ਕੇਂਦਰ ਸਰਕਾਰ ਨੇ ਪੰਜਾਬ ਦੇ 7.2 ਐਮਏਐਫ ਮਤਲਬ (ਮਿਲੀਅਨ ਏਕੜ ਫੀਟ) ਪਾਣੀ ਵਿਚੋਂ 3.5 ਐਮਏਐਫ ਹਿੱਸਾ ਹਰਿਆਣਾ ਨੂੰ ਦੇਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਸੀ।
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾਸੀ ਕਿ ਦੋਵੇ ਸੂਬਾ ਸਰਾਕਰਾਂ ਨਾਲ ਸੰਪਰਕ ਕਰਕੇ ਮੁੱਦਾ ਸੁਲਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਰਾਹੀਂ ਗੱਲਬਾਤ ਲਈ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ। ਮੰਗਲਵਾਰ ਨੂੰ ਹੋਣ ਵਾਲੀ ਬੈਠਕ ਦੀ ਰਿਪੋਟ ਸੁਪਰੀਮ ਕੋਰਟ ਵਿਚ ਰਖੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਆਪਣਏ ਰਾਇਪੇਰੀਅਨ ਦੇ ਸਟੈਂਡ ’ਤੇ ਵੀ ਅੜਿਆ ਹੋਇਆ ਹੈ। ਸੰਭਾਵਨਾ ਹੈ ਕਿ ਅੱਜ ਦੀ ਬੈਠਕ ਵਿਚ ਵੀ ਪੰਜਾਬ ਦਾ ਇਹੀ ਰੁਖ਼ ਕਾਇਮ ਰਹੇਗਾ।