Supreme Court dismisses plea: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ NDRF ਵਿੱਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਕੇਅਰਸ ਫੰਡ ਵੀ ਇੱਕ ਚੈਰਿਟੀ ਫੰਡ ਹੈ। ਇਸ ਲਈ ਪੈਸੇ ਟ੍ਰਾਂਸਫਰ ਕਰਨ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਕੋਈ ਵੀ ਵਿਅਕਤੀ ਜਾਂ ਸੰਗਠਨ NDRF ਨੂੰ ਪੈਸਿਆਂ ਦਾਨ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਵੰਬਰ 2019 ਵਿੱਚ ਬਣਾਈ ਗਈ NDRF ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕਾਫ਼ੀ ਹੈ। ਕਿਸੇ ਵੀ ਨਵੀਂ ਕਾਰਜ ਯੋਜਨਾ ਅਤੇ ਘੱਟੋ-ਘੱਟ ਮਾਪਦੰਡਾਂ ਨੂੰ ਵੱਖ ਕਰਨ ਦੀ ਜ਼ਰੂਰਤ ਨਹੀਂ ਹੈ।
ਦੱਸ ਦੇਈਏ ਕਿ ਪਟੀਸ਼ਨਕਰਤਾ ਐਨਜੀਓ, ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (CPIL) ਨੇ ਦਾਅਵਾ ਕੀਤਾ ਸੀ ਕਿ ਪੀਐਮ ਕੇਅਰਸ ਫੰਡ ਡੀਐਮ ਐਕਟ ਅਧੀਨ ਕਾਨੂੰਨੀ ਹੁਕਮ ਦੀ ਉਲੰਘਣਾ ਕਰਕੇ ਬਣਾਇਆ ਗਿਆ ਸੀ । ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਡੀਐਮ ਐਕਟ ਅਨੁਸਾਰ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਆਫ਼ਤ ਪ੍ਰਬੰਧਨ ਲਈ ਦਿੱਤੀ ਗਈ ਗ੍ਰਾਂਟ ਨੂੰ ਜ਼ਰੂਰੀ ਤੌਰ ‘ਤੇ NDRF ਨੂੰ ਟ੍ਰਾਂਸਫਰ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 8 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਆਪਣੇ ਹਲਫਨਾਮੇ ਵਿੱਚ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਰਾਹਤ ਕਾਰਜਾਂ ਨੂੰ ਪੂਰਾ ਕਰਨ ਲਈ ਸਥਾਪਤ ਕੀਤਾ ਗਿਆ ਇੱਕ ਫੰਡ ਹੈ ਅਤੇ ਪਿਛਲੇ ਸਮੇਂ ਵਿੱਚ ਇਸ ਤਰਜ਼ ‘ਤੇ ਅਜਿਹੇ ਬਹੁਤ ਸਾਰੇ ਫੰਡ ਬਣਾਏ ਜਾ ਚੁੱਕੇ ਹਨ।