monsoon active rain intermittently: ਮੌਸਮ ਦੇ ਪਲ-ਪਲ ਬਦਲਦੇ ਮਿਜ਼ਾਜ ਕਾਰਨ ਕਦੀ ਹੁੰਮਸ ਭਰੀ ਗਰਮੀ ਅਤੇ ਕਦੇ ਮੌਸਮ ਸੁਹਾਵਣਾ ਹੋ ਜਾਂਦਾ ਹੈ। ਇਸ ਸਬੰਧੀ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ 24 ਤੋਂ 72 ਘੰਟਿਆਂ ਦੌਰਾਨ ਮਾਨਸੂਨ ਐਕਟਿਵ ਹੋਵੇਗਾ। ਇਸ ਦੌਰਾਨ ਰੁਕ-ਰੁਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਭਾਵ ਮੰਗਲਵਾਰ ਨੂੰ ਬੱਦਲ ਛਾ ਸਕਦੇ ਹਨ। ਅੱਜ ਵੱਧ ਤੋਂ ਵੱਧ ਤਾਪਮਾਨ 32 ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹਿ ਸਕਦਾ ਹੈ। ਬੁੱਧਵਾਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ ਬੱਦਲ ਛਾ ਸਕਦੇ ਹਨ ਅਤੇ ਬਾਰਿਸ਼ ਵੀ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 29 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹਿ ਸਕਦਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਸਵੇਰਸਾਰ ਹਲਕੇ ਬੱਦਲ ਛਾਏ ਰਹੇ ਅਤੇ ਇਸ ਦੌਰਾਨ ਧੁੱਪ ਵੀ ਨਿਕਲੀ। ਸੋਮਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਐਤਵਾਰ ਨੂੰ ਘੱਟੋ ਘੱਟ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ। ਹਵਾ ਦੀ ਨਮੀ ਦੀ ਮਾਤਰਾ 85 ਫੀਸਦੀ ਦਰਜ ਕੀਤੀ ਗਈ।