For Electricity Stealing : ਜਲੰਧਰ : ਬਿਜਲੀ ਵਿਭਾਗ ਹੁਣ ਚੋਰੀ ਕਰਨ ਵਾਲੇ ਖਪਤਕਾਰਾਂ ਵਿਰੁੱਧ ਸਖਤ ਹੋ ਗਿਆ ਹੈ। ਨਾਰਥ ਜ਼ੋਨ ਦੇ ਚਾਰੇ ਸਰਕਿਲ ਦੀਆਂ ਟੀਮਾਂ ਨੇ ਖਪਤਕਾਰਾਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਚੈੱਕ ਕਰਨੇ ਸ਼ੁਰੂ ਕੀਤੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀਐਮਡੀ ਵੇਣੁ ਪ੍ਰਸਾਦ ਨੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਖਿਲਾਫ ਜ਼ੀਰੋ ਟਾਲਰੈਂਸ ਪਾਲਿਸੀ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ।
ਟੀਮਾਂ ਨੂੰ ਦਿੱਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ। ਜੁਰਮਾਨਾ ਲਗਾਉਣ ਦੇ ਨਾਲ-ਨਾਲ ਬਿਜਲੀ ਐਕਟ ਅਧੀਨ ਮੁਕੱਦਮਾ ਵੀ ਦਰਜ ਕਰਵਾਇਆ ਜਾਵੇ। ਨਾਰਥ ਜ਼ੋਨ ਦੇ ਸਰਕਿਲ ਅਧੀਨ ਟੀਮਾਂ ਗਠਿਤ ਕੀਤੀਆਂ ਜਾਣ। ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਚੈਅਕ ਕੀਤੇ ਜਾਣ। ਜੇਕਰ ਖਪਤਕਾਰ ਲੋਡ ਤੋਂ ਵੱਧ ਬਿਜਲੀ ਦੀ ਸਪਲਾਈ ਕਰ ਰਿਹਾ ਹੈ ਤਾਂ ਉਸ ’ਤੇ ਵਭਾਗੀ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਬੀਤੇ ਸੋਮਵਾਰ ਵੀ ਪਾਵਰਕਾਮ ਦੇ ਇਨਫੋਰਸਮੈਂਟ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਇਲਾਕਿਆਂ ਵਿਚ 15 ਬਿਜਲੀ ਚੋਰੀ ਦੇ ਮਾਮਲੇ ਫੜੇ। ਵਿਭਾਗ ਵੱਲੋਂ ਇਨ੍ਹਾਂ ਖਪਤਕਾਰਾਂ ’ਤੇ 13.50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਥੇ ਪਾਵਰਕਾਮ ਦੀਆਂ ਟੀਮਾਂ ਨੇ 2321 ਕੁਨੈਕਸ਼ਨ ਚੈੱਕ ਕੀਤੇ। 81 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ’ਤੇ 28.12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਨਾਰਥ ਜ਼ੋਨ ਦੇ ਚੀਫ ਇੰਜੀਨੀਅਰ ਜੈਨਇੰਦਰ ਦਾਨੀਆ ਨੇ ਕਿਹਾ ਕਿ ਖਪਤਕਾਰ ਖਿਲਾਫ ਕਾਰਵਾਈ ਜ਼ੀਰੋ ਟਾਲਰੈਂਸ ਪਾਲਿਸੀ ਮੁਤਾਬਕ ਕੀਤੀ ਜਾਵੇਗੀ। ਮੁਲਾਜ਼ਮਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਦੇ ਖਿਲਾਫ ਜੁਰਮਾਨਾ ਲਗਾਉਣ ਦੇ ਨਾਲ-ਨਾਲ ਮਾਮਲਾ ਵੀ ਦਰਜ ਕੀਤਾ ਜਾਵੇ।