Govt allows foreign journalists: ਕੇਂਦਰ ਦੀ ਮੋਦੀ ਸਰਕਾਰ ਨੇ ਕਾਨੂੰਨੀ ਵੀਜ਼ਾ ਰੱਖਣ ਵਾਲੇ ਵਿਦੇਸ਼ੀ ਪੱਤਰਕਾਰਾਂ ਨੂੰ ਆਪਣੇ ਪਰਿਵਾਰ ਨਾਲ ਭਾਰਤ ਆਉਣ ਦੀ ਆਗਿਆ ਦੇ ਦਿੱਤੀ ਹੈ । ਸਰਕਾਰ ਨੇ 5 ਮਹੀਨੇ ਬਾਅਦ ਵਿਦੇਸ਼ੀ ਪੱਤਰਕਾਰਾਂ ਨੂੰ ਭਾਰਤ ਆਉਣ ਦੀ ਆਗਿਆ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਆਪਣਾ ਇਹ ਫੈਸਲਾ ਦੱਸਿਆ । ਮੰਤਰਾਲੇ ਨੇ ਕਿਹਾ ਕਿ J-1 ਵੀਜ਼ਾ ਰੱਖਣ ਵਾਲੇ ਪੱਤਰਕਾਰ ਅਤੇ J1-X ਵੀਜ਼ਾ ਰੱਖਣ ਉਨ੍ਹਾਂ ਦੇ ਨਿਰਭਰ ਨੂੰ ਭਾਰਤ ਆਉਣ ਦੀ ਆਗਿਆ ਦਿੱਤੀ ਜਾਵੇਗੀ । ਇਹ ਸਹੂਲਤ ਤੁਰੰਤ ਪ੍ਰਭਾਵ ਨਾਲ ਬਹਾਲ ਕੀਤੀ ਜਾ ਰਹੀ ਹੈ।
ਜਿਨ੍ਹਾਂ ਵਿਦੇਸ਼ੀ ਪੱਤਰਕਾਰ ਕੋਲ ਕਾਨੂੰਨੀ ਵੀਜ਼ਾ ਹੈ ਅਤੇ ਉਹ ਲਾਕਡਾਊਨ ਤੋਂ ਪਹਿਲਾਂ ਦੇਸ਼ ਛੱਡ ਕੇ ਚਲੇ ਗਏ ਸਨ ਅਤੇ ਪਾਬੰਦੀਆਂ ਕਾਰਨ ਵਾਪਸ ਨਹੀਂ ਪਰਤ ਸਕੇ ਸਨ, ਹੁਣ ਇੱਕ ਵਾਰ ਫਿਰ ਦੇਸ਼ ਵਿੱਚ ਦਾਖਲ ਹੋ ਸਕਣਗੇ। ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਜੇ ਅਜਿਹੇ ਵੀਜ਼ਾ ਦੀ ਵੈਧਤਾ ਦੀ ਮਿਆਦ ਖਤਮ ਹੋ ਗਈ ਹੈ ਤਾਂ ਉਹ ਭਾਰਤੀ ਦੂਤਾਵਾਸਾਂ ਤੋਂ ਨਵਾਂ J-1 ਜਾਂ J-1X ਵੀਜ਼ਾ ਹਾਸਿਲ ਕਰ ਸਕਦੇ ਹਨ।
ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਇਮੀਗ੍ਰੇਸ਼ਨ ਚੈੱਕ ਪੋਸਟ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਮੌਜੂਦਾ ਪਾਬੰਦੀਆਂ ਵਿਦੇਸ਼ੀ ਨਾਗਰਿਕਾਂ ਦੀਆਂ ਇਨ੍ਹਾਂ ਸ਼੍ਰੇਣੀਆਂ ‘ਤੇ ਲਾਗੂ ਨਹੀਂ ਹੋਣਗੀਆਂ। ਹਾਲਾਂਕਿ, ਕਰੋਨਾ ਨਾਲ ਸਬੰਧਤ ਵਿਸ਼ਿਆਂ ‘ਤੇ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਸਰਕਾਰ ਨੇ ਪਹਿਲਾਂ ਹੀ ਸੰਯੁਕਤ ਰਾਜ, ਬ੍ਰਿਟੇਨ, ਜਰਮਨੀ ਅਤੇ ਫਰਾਂਸ ਓਵਰਸੀਜ਼ ਇੰਡੀਅਨ ਸਿਟੀਜ਼ਨ (ਓਸੀਆਈ) ਕਾਰਡ ਧਾਰਕਾਂ ਨੂੰ ਭਾਰਤ ਆਉਣ ਦੀ ਆਗਿਆ ਦੇ ਦਿੱਤੀ ਹੈ। ਭਾਰਤ ਨੇ ਇਨ੍ਹਾਂ ਦੇਸ਼ਾਂ ਨਾਲ ਵਿਸ਼ੇਸ਼ ਹਵਾਈ ਯਾਤਰਾ ਸਮਝੌਤੇ ਕੀਤੇ ਹਨ । ਇਨ੍ਹਾਂ ਦੇਸ਼ਾਂ ਦੇ ਹੋਰ ਵਿਦੇਸ਼ੀਆਂ ਨੂੰ ਵੀ ਵਪਾਰ, ਡਾਕਟਰੀ ਉਦੇਸ਼ਾਂ ਲਈ ਵੀਜ਼ਾ ਦੀ ਸਹੂਲਤ ਲੈਣ ਦੀ ਆਗਿਆ ਦਿੱਤੀ ਗਈ ਹੈ।