Health department warns : ਪੰਜਾਬ ਦੇ ਸਿਹਤ ਵਿਭਾਗ ਦੇ ਕਲੈਰੀਕਲ ਕਰਮਚਾਰੀ ਤੇ ਅਧਿਕਾਰੀਆਂ ਵਲੋਂ 19 ਤੋਂ 21 ਅਗਸਤ ਤਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਇਸੇ ਅਧੀਨ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਹੈ ਤੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਪੰਜਾਬ ਰਾਜ ਵਿਚ ਮਿਤੀ 5.3.2020 ਤੋਂ ਏਪਿਡੇਮਿਕ ਐਕਟ 1897 ਲਾਗੂ ਹੋ ਚੁੱਕਾ ਹੈ ਜਿਸ ਤਹਿਤ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਡਿਊਟੀ ‘ਤੇ ਹਾਜ਼ਰ ਨਹੀਂ ਹੁੰਦਾ ਤਾਂ ਉਸ ਵਿਰੁਧ ਸਰਕਾਰ ਵਲੋਂ ਕਾਰਵਾਈ ਕੀਤੀ ਜਾਵੇਗੀ ਤੇ ਇਸ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।