Meeting convened to : ਚੰਡੀਗੜ੍ਹ : ਪੰਜਾਬ ਸਟੇਟ ਦੇ ਕਲੈਰੀਕਲ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਲਗਾਤਾਰ 6.8.2020 ਤੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜਿਸ ਨਾਲ ਸਰਕਾਰ ਦੇ ਕੰਮ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਚਾਰ-ਚਰਚਾ ਕਰਨ ਲਈ ਪੇਂਡੂ ਵਿਕਾਸ ਪੰਚਾਇਤ ਤੇ ਪਸ਼ੂ ਪਾਲਣ ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਵਲੋਂ 20.8.2020 ਨੂੰ ਚੰਡੀਗੜ੍ਹ ਦੇ ਸੈਕਟਰ-2 ਵਿਖੇ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿਚ ਯੂਨੀਅਨ ਦੇ ਪੰਜ ਨੁਮਾਇੰਦਿਆਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।
ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਲੈਰੀਕਲ ਮੁਲਾਜ਼ਮਾਂ ਤੇ ਅਧਿਕਾਰੀਆਂ ਵਲੋਂ 19 ਤੋਂ 21 ਅਗਸਤ ਤਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਸਰਕਾਰੀ ਕੰਮ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਇਸੇ ਲਈ ਉਨ੍ਹਾਂ ਦੀ ਮੰਗਾਂ ‘ਤੇ ਵਿਚਾਰ-ਵਟਾਂਦਰੇ ਲਈ ਮੀਟਿੰਗ ਕਲ ਬੁਲਾਈ ਗਈ ਹੈ।