34 positive cases : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ। ਭਾਵੇਂ ਪ੍ਰਸ਼ਾਸਨ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਅੱਜ ਜਿਲ੍ਹਾ ਰੂਪਨਗਰ ਤੋਂ 34 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ।
ਜਿਲ੍ਹੇ ਵਿਚ ਹੁਣ ਤਕ ਕੋਰੋਨਾ ਵਾਇਰਸ ਨਾਲ 10 ਤਕ ਪੁੱਜ ਚੁੱਕੀ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਐੱਚ. ਐੱਨ. ਸ਼ਰਮਾ ਵਲੋਂ ਦਿੱਤੀ ਗਈ। ਅੱਜ ਜਿਹੜੇ ਪਾਜੀਟਿਵ ਕੇਸ ਸਾਹਮਣੇ ਆਏ ਉਨ੍ਹਾਂ ਵਿਚੋਂ 7 ਕੇਸ ਮੋਰਿੰਡਾ ਦੇ, 3 ਸ੍ਰੀ ਚਮਕੌਰ ਸਾਹਿਬ, 2 ਸ੍ਰੀ ਆਨੰਦਪੁਰ ਸਾਹਿਬ, 2 ਨੰਗਲ ਦੇ, 19 ਰੂਪਨਗਰ ਤੋਂ ਹਨ। ਰੂਪਨਗਰ ਵਿਖੇ ਕੋਰੋਨਾ ਪੀੜਤਾਂ ਦੀ ਗਿਣਤੀ 581 ਤਕ ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 191 ਹੈ। ਇਸ ਤੋਂ ਇਲਾਵਾ 380 ਲੋਕ ਸਿਹਤਯਾਬ ਵੀ ਹੋ ਚੁਕੇ ਹਨ। ਹੁਣ ਤਕ ਰੂਪਨਗਰ ਤੋਂ 28583 ਵਿਚੋਂ 27457 ਦੀ ਰਿਪੋਰਟ ਨੈਗੇਟਿਵ ਆਈ ਹੈ।
ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਸਮੇਂ-ਸਮੇਂ ‘ਤੇ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਹੁਣ ਦੁਬਾਰਾ ਹੋਟਲ ਤੇ ਰੈਸਟੋਰੈਂਟਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਤੇ ਨਾਲ ਹੀ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਬਿਨਾਂ ਉਨ੍ਹਾਂ ਦੇ ਸਹਿਯੋਗ ਤੋਂ ਵਾਇਰਸ ਨੂੰ ਕੰਟਰੋਲ ਕਰ ਸਕਣਾ ਮੁਸ਼ਕਲ ਹੈ।