Corona test is : ਪੰਜਾਬ ਸਰਕਾਰ ਵੱਲੋਂ ਇੱਕ ਦਿਨਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਸਾਰੇ ਵਿਧਾਇਕਾਂ, ਮੰਤਰੀਆਂ ਤੇ ਵਿਧਾਨ ਸਭਾ ਦੇ ਸਟਾਫ ਨੂੰ ਫਰਮਾਨ ਜਾਰੀ ਕੀਤਾ ਗਿਆ ਹੈ ਤੇ ਇਸ ਅਧੀਨ ਸਾਰੇ ਵਿਧਾਇਕਾਂ ਤੇ ਆਗੂਆਂ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਗਏ ਹਨ। ਜੇਕਰ ਕਿਸੇ ਆਗੂ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਵਿਧਾਨ ਸਭਾ ਸੈਸ਼ਨ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
ਮਾਣਯੋਗ ਸਪੀਕਰ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕੋਰੋਨਾ ਟੈਸਟ ਦੀ ਰਿਪੋਰਟ 25 ਤੋਂ 27 ਅਗਸਤ ਦੌਰਾਨ ਦੀ ਹੋਣੀ ਲਾਜ਼ਮੀ ਹੈ। ਸਮੂਹ ਵਿਧਾਇਕਾਂ ਤੇ ਮੰਤਰੀਆਂ ਨੂੰ ਬਾਕਾਇਦਾ ਸਿਹਤ ਵਿਭਾਗ ਸੂਬੇ ਦੇ ਸੰਬਧਤ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਕੋਰੋਨਾ ਟੈਸਟ ਦੀ ਰਿਪੋਰਟ ਉਪਲਬਧ ਕਰਵਾਉਣ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਨੈਗੇਟਿਵ ਕੋਰੋਨਾ ਰਿਪੋਰਟ ਤੋਂ ਬਿਨਾਂ ਕਿਸੇ ਦੀ ਵੀ ਵਿਧਾਨ ਸਭਾ ‘ਚ ਐਂਟਰੀ ਨਹੀਂ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 28 ਅਗਸਤ ਨੂੰ ਸੱਦਿਆ ਗਿਆ ਹੈ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਆਉਣ ਵਾਲੇ ਸਾਰੇ ਆਗੂਆਂ ਲਈ ਜ਼ਰੂਰੀ ਹੋਵੇਗਾ।
ਮੁੱਖ ਮੰਤਰੀ ਵਲੋਂ ਇਹ ਕਦਮ ਸਾਰੇ ਵਿਧਾਇਕਾਂ ਤੇ ਆਗੂਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਕੋਰੋਨਾ ਹੁਣ ਆਪਣੇ ਸਿਖਰ ‘ਤੇ ਹੈ ਅਜਿਹੀ ਸਥਿਤੀ ‘ਚ ਅਹਿਤਿਆਤ ਵਰਤਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਵਿਧਾਇਕਾਂ ਦੀਆਂ ਰਿਪੋਰਟਾਂ ਪਾਜੀਟਿਵ ਪਾਈਆਂ ਗਈਆਂ ਹਨ ਜਿਸ ਨਾਲ ਕੋਰੋਨਾ ਦਾ ਖਤਰਾ ਵਧਣ ਦੇ ਆਸਾਰ ਹਨ ਪਰ ਜਿਵੇਂ ਕਿ 28 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਵੀ ਲਾਜ਼ਮੀ ਹੈ। ਇਸ ਲਈ ਹੁਣ ਸਾਰੇ ਵਿਧਾਇਕਾਂ ਤੇ ਆਗੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।