Superintendent and Senior Support : ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਸੁਪਰੀਡੈਂਟ ਜਸਵਿੰਦਰ ਸਿੰਘ ਅਤੇ ਸੀਨੀਅਰ ਸਹਾਇਕ ਰਛਪਾਲ ਸਿੰਘ ਨੂੰ ਮੁੜ ਸੇਵਾਵਾਂ ’ਤੇ ਬਹਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਉਨ੍ਹਾਂ ਨੂੰ 19 ਅਗਸਤ ਨੂੰ ਸਸਪੈਂਡ ਕੀਤਾ ਗਿਆ ਸੀ। ਵਿਭਾਗ ਦੇ ਮੁੱਖ ਸਕੱਤਰ ਆਈਈਐਸ ਅਧਿਕਾਰੀ ਅਨੁਰਾਗ ਵਰਮਾ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।